ਖੇਤਰੀ ਪ੍ਰਤੀਨਿਧ
ਧੂਰੀ, 3 ਅਕਤੂਬਰ
ਪਾਵਰਕੌਮ ਆਊਟਸੋਰਸਡ ਮੁਲਾਜ਼ਮ ਕੋਆਰਡੀਨੇਸ਼ਨ ਕਮੇਟੀ ਪੰਜਾਬ ਨੇ ਮੰਗਾਂ ’ਤੇ ਚਰਚਾ ਲਈ ਮੀਟਿੰਗ ਕੀਤੀ। ਆਗੂ ਬਲਿਹਾਰ ਸਿੰਘ ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂ ਅਤੇ ਸਿਮਰਨਜੀਤ ਸਿੰਘ ਨੀਲੋਂ ਨੇ ਕਿਹਾ ਕਿ ਆਪਣੀਆਂ ਮੰਗਾਂ ਸਬੰਧੀ ਕੋਆਰਡੀਨੇਸ਼ਨ ਕਮੇਟੀ ਵੱਲੋਂ 3 ਅਕਤੂਬਰ ਨੂੰ ਸਮੁੱਚੇ ਪੰਜਾਬ ਵਿੱਚ ਸਬ-ਡਵੀਜ਼ਨ ਪੱਧਰ ’ਤੇ ਰੈਲੀਆਂ ਕਰਕੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਸਰਕਾਰ ਦੀ ਪੋਲ ਖੋਲ੍ਹੀ ਜਾਵੇਗੀ ਤੇ 5 ਅਕਤੂਬਰ ਨੂੰ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ ਅਤੇ 7 ਅਕਤੂਬਰ ਨੂੰ ਧੂਰੀ ਸਟੇਟ-ਹਾਈਵੇ ਜਾਮ ਕੀਤਾ ਜਾਵੇਗਾ।