ਪੱਤਰ ਪ੍ਰੇਰਕ
ਸੰਗਰੂਰ, 29 ਜੂਨ
ਇਥੇ ਵਾਤਾਵਰਨ ਸ਼ੁੱਧਤਾ ਅਤੇ ਕਰੋਨਾ ਮਹਾਂਮਾਰੀ ਤੋਂ ਮੁਕਤੀ ਲਈ ਸਮਾਜ ਸੇਵੀ ਅਤੇ ਪੈਨਸ਼ਨਰਜ਼ ਆਗੂ, ਇੰਜਨੀਅਰ ਪ੍ਰਵੀਨ ਬਾਂਸਲ, ਬੂਟਾ ਸਿੰਘ ਸਰਪੰਚ ਜੈ ਜਵਾਲਾ ਸੇਵਾ ਸਮਿਤੀ ਦੇ ਪ੍ਰਧਾਨ ਬ੍ਰਿਜ ਮੋਹਣ ਅਤੇ ਸੀਨੀਅਰ ਸਿਟੀਜ਼ਨ ਅਹੁਦੇਦਾਰ ਸੁਧੀਰ ਵਾਲੀਆ ਦੀ ਅਗਵਾਈ ਹੇਠ ਇਕ ਸਮਾਗਮ ਕਰਵਾਇਆ ਗਿਆ।
ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ’ਤੇ ਉਘੇ ਸਮਾਜ ਸੇਵਕ ਅਮਿਤ ਅਲੀਸ਼ੇਰ ਨੇ ਸ਼ਿਰਕਤ ਕੀਤੀ, ਜਦੋਂ ਕਿ ਵਿਸ਼ੇਸ ਮਹਿਮਾਨ ਦੇ ਤੌਰ ’ਤੇ ਮੁਲਾਜ਼ਮ ਆਗੂ ਪਵਿੱਤਰ ਕੌਰ ਗਰੇਵਾਲ ਨੇ ਹਾਜ਼ਰੀ ਲਵਾਈ।
ਇਸ ਮੌਕੇ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਰਾਜ ਕੁਮਾਰ ਅਰੋੜਾ ਨੇ ਕਿਹਾ ਕਿ ਅੱਜ ਦੇ ਸਮੇਂ ਵਾਤਾਵਰਨ ਦੀ ਸੰਭਾਲ ਬੇਹੱਦ ਜ਼ਰੂਰੀ ਹੈ। ਸਮਾਗਮ ਦੌਰਾਨ ਮੁੱਖ ਮਹਿਮਾਨ ਵੱਲੋਂ ਇਸ ਵਰਖਾ ਰੁੱਤ ਦੀ ਸ਼ੁਰੂਆਤ ਬੂਟੇ ਲਗਾ ਕੇ ਕੀਤੀ ਗਈ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਬੂਟਾ ਲਗਾਉਣਾ ਹੀ ਕਾਫ਼ੀ ਨਹੀਂ ਸਗੋਂ ਉਸਦੀ ਦੇਖ਼ਭਾਲ ਵੀ ਜ਼ਰੂਰੀ ਹੈ।