ਪੱਤਰ ਪ੍ਰੇਰਕ
ਲਹਿਰਾਗਾਗਾ, 1 ਜੁਲਾਈ
ਬਿਜਲੀ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਸਬੰਧੀ ਹਲਕਾ ਲਹਿਰਾਗਾਗਾ ਦੇ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਦੇ ਨਾਂ ਉਨ੍ਹਾਂ ਦੇ ਦਫ਼ਤਰ ਇੰਚਾਰਜ ਸ਼ੀਸ਼ਪਾਲ ਗਰਗ ਨੂੰ ਮੰਗ ਪੱਤਰ ਸੌਂਪਿਆ। ਉਨ੍ਹਾਂ ਦੱਸਿਆ ਕਿ ਪੀਐੱਸਈਬੀ ਐਂਪਲਾਈਜ਼ ਜੁਆਇੰਟ ਫੋਰਮ ਦੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨਾਲ 25 ਮਈ ਨੂੰ ਮੰਗਾਂ ਅਤੇ ਮਸਲਿਆਂ ਸਬੰਧੀ ਜੋ ਮੀਟਿੰਗ ਹੋਈ ਸੀ, ਉਸ ਵਿੱਚ ਬਿਜਲੀ ਮੰਤਰੀ ਵੱਲੋਂ ਸਰਕਾਰ ਦੀ ਤਰਫ਼ੋਂ 20 ਦਿਨ ਦੇ ਅੰਦਰ-ਅੰਦਰ ਇਨ੍ਹਾਂ ਮੰਗਾਂ ਮਸਲਿਆਂ ’ਤੇ ਗੌਰ ਕਰ ਕੇ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਪਰ ਮੰਗਾਂ ਪੂਰੀਆਂ ਨਾ ਹੋਣ ਕਾਰਨ ਬਿਜਲੀ ਮੁਲਾਜ਼ਮਾਂ ਅੰਦਰ ਬਹੁਤ ਰੋਸ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਬਿਜਲੀ ਮੁਲਾਜ਼ਮ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਉਨ੍ਹਾਂ ਵਿਧਾਇਕ ਗੋਇਲ ਨੂੰ ਪੱਤਰ ’ਚ ਕਿਹਾ ਕਿ ਉਨ੍ਹਾਂ ਦੀਆਂ 14 ਪ੍ਰਮੁੱਖ ਮੰਗਾਂ ’ਤੇ ਦਖਲਅੰਦਾਜ਼ੀ ਕਰ ਕੇ ਇਨ੍ਹਾਂ ਦਾ ਤੁਰੰਤ ਨਿਪਟਾਰਾ ਕਰਵਾਉਣ।