ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 10 ਸਤੰਬਰ
ਪੈਨਸ਼ਨਰਜ਼ ਜਥੇਬੰਦੀਆਂ ਵੱਲੋਂ ਦਿ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਅਗਵਾਈ ਹੇਠ ਸਥਾਨਕ ਐੱਸਡੀਐੱਮ ਦਫਤਰ ਅੱਗੇ ਮੁੱਖ ਮੰਤਰੀ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ। ਜਥੇਬੰਦੀ ਦੇ ਆਗੂਆਂ ਰਾਮ ਸਰੂਪ ਢੈਪਈ, ਜੀਤ ਸਿੰਘ ਬੰਗਾ, ਜਗਦੇਵ ਸਿੰਘ ਬਾਹੀਆ, ਸੁਰਿੰਦਰ ਸਿੰਘ, ਭੁਪਿੰਦਰ ਸਿੰਘ ਛਾਜਲੀ, ਕੇਹਰ ਸਿੰਘ ਜੋਸਨ, ਸੋਮ ਸਿੰਘ, ਕਾਮਰੇਡ ਮੋਹਣ ਲਾਲ ਤੇ ਅਮਰੀਕ ਸਿੰਘ ਉਗਰਾਹਾਂ ਆਦਿ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਡਾ. ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਬੁਲਾਰਿਆਂ ਨੇ ਰੋਹ ਭਰੇ ਲਹਿਜ਼ੇ ਵਿਚ ਕਿਹਾ ਕਿ ਮੁੱਖ ਮੰਤਰੀ ਵਲੋਂ ਮੁਲਾਜ਼ਮ ਅਤੇ ਪੈਨਸ਼ਨਰ ਫਰੰਟ ਦੇ ਆਗੂਆਂ ਨੂੰ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਮੀਟਿੰਗ ਲਈ 10 ਸਤੰਬਰ ਦਾ ਸਮਾਂ ਦਿੱਤਾ ਗਿਆ ਸੀ ਪਰ ਮੀਟਿੰਗ ਤੋਂ ਐਨ ਇਕ ਦਿਨ ਪਹਿਲਾਂ ਮੁੱਖ ਮੰਤਰੀ ਨੇ ਮੀਟਿੰਗ ਰੱਦ ਕਰ ਦਿੱਤੀ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਲਗਾਤਾਰ ਇਹ 8ਵੀਂ ਵਾਰ ਮੀਟਿੰਗ ਰੱਦ ਕੀਤੀ ਗਈ ਹੈ। ਪ੍ਰਧਾਨ ਰਾਮ ਸਰੂਪ ਢੈਪਈ ਨੇ ਰੈਲੀ ਵਿੱਚ ਪੁੱਜੇ ਸਾਥੀਆਂ ਦਾ ਧੰਨਵਾਦ ਕਰਦਿਆਂ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ। ਇਸ ਮੌਕੇ ਰਣਜੀਤ ਸਿੰਘ ਛਾਜਲਾ, ਹਰਨੇਕ ਸਿੰਘ ਨੱਢੇ, ਪ੍ਰਿੰਸੀਪਲ ਦਿਨੇਸ਼ ਕੁਮਾਰ, ਹਰਦੇਵ ਸਿੰਘ, ਧਰਮ ਸਿੰਘ, ਤਰਸੇਮ ਸਿੰਘ, ਕੇਵਲ ਕ੍ਰਿਸ਼ਨ ਸ਼ਰਮਾ, ਪਵਨ ਕੁਮਾਰ ਸ਼ਰਮਾ, ਗੁਰਬਚਨ ਸਿੰਘ ਅਤੇ ਭੁਪਿੰਦਰ ਸਿੰਘ ਸੰਧੇ ਆਦਿ ਮੌਜੂਦ ਸਨ।