ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 13 ਸਤੰਬਰ
ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਰਕਾਰੀ ਰਣਬੀਰ ਕਾਲਜ ਵਿੱਚ ਰੋਸ ਪੰਦਰਵਾੜਾ ਮਨਾਉਣ ਤਹਿਤ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਤੋਂ ਸਾਰੇ ਵਰਗਾਂ ਦੇ ਵਿਦਿਆਰਥੀਆਂ ਈਡਬਲਿਊਐੱਸ ਵਜ਼ੀਫ਼ਾ ਸਕੀਮ ਲਾਗੂ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਕੌਰ ਜੱਸੂ ਤੇ ਸੁਖਵਿੰਦਰ ਕੌਰ ਨੇ ਕਿਹਾ ਹੈ ਕਿ ਨਵੀਂ ਸਿੱਖਿਆ ਨੀਤੀ-2020 ਰੱਦ ਕੀਤੀ ਜਾਵੇ, ਸਰਕਾਰੀ ਕਾਲਜਾਂ ਵਿੱਚ ਚੱਲ ਰਹੇ ਸੈਲਫ-ਫਾਇਨਾਂਸਡ ਕੋਰਸਾਂ ਦਾ ਸਰਕਾਰੀਕਰਨ ਕੀਤਾ ਜਾਵੇ, ਪੱਕੀ ਭਰਤੀ ਕੀਤੀ ਜਾਵੇ, ਜਨਰਲ ਵਰਗ ਸਮੇਤ ਬਾਕੀ ਸਭ ਵਰਗਾਂ ਦੇ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ ਦਰਜ ਆਰਥਿਕ ਤੌਰ ਤੇ ਪਛੜੇ ਵਰਗਾਂ ਲਈ ਵਜ਼ੀਫਾ ਸਕੀਮ ਨੂੰ ਤੁਰੰਤ ਲਾਗੂ ਕੀਤਾ ਜਾਵੇ, ਪੰਜਾਬ ਸਰਕਾਰ ਵੱਲੋਂ ਸਭ ਵਰਗਾਂ ਲਈ ਐਲਾਨੀ ਮੈਰੀਟੋਰੀਅਸ ਸਕਾਲਰਸ਼ਿਪ ਦੀ ਰਾਸ਼ੀ 33 ਕਰੋੜ ਨੂੰ ਵਧਾਇਆ ਜਾਵੇ, ਪੋਸਟ ਮੈਟ੍ਰਿਕ ਸਕਾਲਰਸ਼ਿਪ ਭਰਨ ਦੇ ਨਿਯਮਾਂ ਨੂੰ ਸਰਲ ਕੀਤਾ ਜਾਵੇ ਆਦਿ ਮੰਗਾਂ ਤਹਿਤ ਵਿਦਿਅਕ ਅਦਾਰਿਆਂ ਵਿੱਚ ਪੱਕੇ ਅਧਿਆਪਕਾਂ ਦਾ ਪ੍ਰਬੰਧ ਕੀਤਾ ਜਾਵੇ। ਇਸ ਮੌਕੇ ਜਸਕਰਨ ਸਿੰਘ, ਸੁਖਪ੍ਰੀਤ ਸਿੰਘ, ਗੁਰਪਿਆਰ ਸਿੰਘ ਹਾਜ਼ਰ ਸਨ।