ਸੰਗਰੂਰ: ਬਹੁਜਨ ਕ੍ਰਾਂਤੀ ਮੋਰਚਾ (ਇਕ ਸਾਂਝਾ ਮੰਚ) ਯੂਨਿਟ ਸੰਗਰੂਰ ਦੇ ਇੰਚਾਰਜ ਡਾ. ਸੁਖਵਿੰਦਰ ਸਿੰਘ ਦੀ ਅਗਵਾਈ ਵਿਚ ਅੱਜ ਸ਼ਹਿਰ ਵਿੱਚ ਸਮਾਜਿਕ ਕੁਰੀਤੀਆਂ ਵਿਰੁੱਧ ਅਵਾਜ਼ ਬੁਲੰਦ ਕੀਤੀ ਗਈ। ਇਸ ਸਮੇਂ ਸ਼ਹਿਰ ਵਿਚ ਦੀ ਰੋਸ ਮਾਰਚ ਕੱਢਦਿਆਂ ਸਰਕਾਰ ਦੀ ਅਰਥੀ ਵੀ ਫੂਕੀ ਗਈ। ਇਸ ਮੌਕੇ ਡਾ. ਸੁਖਵਿੰਦਰ ਨੇ ਦੋਸ਼ ਲਾਉਂਦਿਆਂ ਕਿਹਾ ਕਿ ਬਹੁਜਨ ਕ੍ਰਾਂਤੀ ਮੋਰਚਾ ਮੰਗ ਕਰਦਾ ਹੈ ਕਿ ਹਾਥਰਸ ਕੇਸ ਨਾਲ ਸਬੰਧਤ ਸਾਰੇ ਦੋਸ਼ੀਆਂ ਨੂੰ ਫ਼ਾਂਸੀ ਦੀ ਸਜ਼ਾ ਦਿੱਤੀ ਜਾਵੇ, ਪੀੜਤ ਪਰਿਵਾਰ ਦੀ ਆਰਥਿਕ ਤੌਰ ਤੇ ਇਕ ਕਰੋੜ ਰੁਪਏ ਦੀ ਸਹਾਇਤਾ ਦਿੱਤੀ ਜਾਵੇ, ਪਰਿਵਾਰ ਵਿਚੋਂ ਕਿਸੇ ਇਕ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਖੇਤੀ ਆਰਡੀਨੈਂਸ ਰੱਦ ਨਾ ਕੀਤੇ ਗਏ ਤਾਂ ਪੂਰੇ ਭਾਰਤ ਵਿਚ ਜਨ-ਅੰਦੋਲਨ ਕੀਤਾ ਜਾਵੇਗਾ। -ਪੱਤਰ ਪ੍ਰੇਰਕ