ਰਮੇਸ਼ ਭਾਰਦਵਾਜ
ਲਹਿਰਾਗਾਗਾ, 17 ਮਈ
ਇਥੇ ਰਿਲਾਇੰਸ ਪੰਪ ’ਤੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ’ਚ ਧਰਨਾ 228ਵੇਂ ਦਿਨ ਜਾਰੀ ਰਿਹਾ। ਧਰਨੇ ਦੀ ਸ਼ੁਰੂਆਤ ਗੁਰਮੇਲ ਸਿੰਘ ਕੋਟੜਾ ਵੱਲੋਂ ਲੋਕ ਪੱਖੀ ਗੀਤ ਨਾਲ ਕੀਤੀ। ਧਰਨਾਕਾਰੀਆਂ ਨੇ ਹਰਿਆਣਾ ਪੁਲੀਸ ਵੱਲੋਂ ਸ਼ਾਤਮਈ ਕਿਸਾਨਾਂ ’ਤੇ ਕੀਤੇ ਤਸ਼ੱਦਦ ਦੀ ਸਖਤ ਨਿਖੇਧੀ ਕੀਤੀ। ਇਸ ਮੌਕੇ ਇਸ ਮੌਕੇ ਸੂਬਾ ਸਿੰਘ ਸੰਗਤਪੁਰਾ, ਹਰਜਿੰਦਰ ਸਿੰਘ ਨੰਗਲਾ, ਬਿੰਦਰ ਸਿੰਘ ਖੋਖਰ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆਂ, ਕੁਲਦੀਪ ਸਿੰਘ ਰਾਮਗੜ੍ਹ ਸੰਧੂਆਂ, ਰਾਮਚੰਦ ਸਿੰਘ ਚੋਟੀਆਂ, ਕਰਨੈਲ ਗਨੋਟਾ, ਕਰਮਜੀਤ ਕੌਰ ਭੁਟਾਲ ਕਲਾਂ, ਜਸ਼ਨਦੀਪ ਕੋਰ ਪਿਸ਼ੌਰ, ਬਲਜੀਤ ਕੌਰ ਲਹਿਲ ਕਲਾਂ ਨੇ ਸੰਬੋਧਨ ਕਰੀਤਾ। ਇਸ ਮੌਕੇ ਧਰਨਾਕਾਰੀਆਂ ਨੇ ਭਾਜਪਾ ਅਤੇ ਹਰਿਆਣਾ ਸਰਕਾਰ ਵਿਰੁੱਧ ਬਾਹਾ ਉਪਰ ਕੇ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਇਸ ਘਟਨਾ ਦੀ ਮੁਕੰਮਲ ਜਾਂਚ ਕਰਕੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਸਮਾਣਾ (ਸੁਭਾਸ਼ ਚੰਦਰ) ਪਿਛਲੇ ਦਿਨੀ ਹਰਿਆਣਾ ਦੇ ਹਿਸਾਰ ਸ਼ਹਿਰ ਵਿਚ ਕਿਸਾਨਾਂ ਵੱਲੋਂ ਮੁੱਖ ਮੰਤਰੀ ਨੂੰ ਕਾਲੇ ਝੰਡੇ ਵਿਖਾਏ ਜਾਣ ਮੌਕੇ ਕਿਸਾਨਾਂ ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਸੰਯੂਕਤ ਕਿਸਾਨ ਮੋਰਚੇ ਦੇ ਸੈਂਕੜੇ ਕਿਸਾਨਾਂ ਨੇ ਸਮਾਣਾ-ਚੀਕਾ ਸੜਕ ’ਤੇ ਪਿੰਡ ਧਰਮਹੇੜੀ ਨੇੜੇ ਧਰਨਾ ਲੱਗਾ ਕੇ ਸੜਕ ਤੇ ਜਾਮ ਲੱਗਾ ਦਿੱਤਾ। ਕਿਸਾਨਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਤੇ ਹਰਿਆਣਾ ਦੇ ਮੁੱਖ ਮੰਤਰੀ ਖਟੜ ਖਿਲਾਫ ਜੰਮ ਕੇ ਨਾਅਰੇਬਾਜੀ ਕਰਦਿਆਂ ਮੁੱਖ ਮੰਤਰੀ ਖਿਲਾਫ ਮਾਮਲਾ ਦਰਜ਼ ਕਰਨ ਦੀ ਮੰਗ ਕੀਤੀ। ਇਸ ਮੌਕੇ ਨਿਸ਼ਾਨ ਸਿੰਘ, ਹਰਭਜਨ ਸਿੰਘ ਚੱਠਾ, ਸੁਖਵਿੰਦਰ ਸਿੰਘ ਤੁਲੇਵਾਲ ਤੋਂ ਇਲਾਵਾ ਸੈਂਕੜੇ ਕਿਸਾਨ ਹਾਜਰ ਸਨ।
ਧੂਰੀ (ਹਰਦੀਪ ਸਿੰਘ ਸੋਢੀ): ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਤੇ ਹੋਰ ਮੰਗਾਂ ਨੂੰ ਮਨਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੱਡਾ ਟੌਲ ਪਲਾਜ਼ਾ ਕੋਲ ਲੱਗਾ ਧਰਨਾ ਹਰਬੰਸ ਸਿੰਘ ਲੱਡਾ ਦੀ ਅਗਵਾਈ ਵਿੱਚ 229 ਵੇਂ ਦਿਨ ਵੀ ਜਾਰੀ ਰਿਹਾ। ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੱਕ ਧਰਨੇ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ।ਇਸ ਮੌਕੇ ਗੁਰਜੀਤ ਸਿੰਘ ਲੱਡਾ, ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਜਸਪਾਲ ਸਿੰਘ ਪੇਧਨੀ, ਗੁਰਜੰਟ ਸਿੰਘ, ਰਾਮ ਸਿੰਘ ਕੱਕੜਵਾਲ, ਹਮੀਰ ਸਿੰਘ ਬੇਨੜਾ, ਗੁਰਮੀਤ ਕੌਰ ਬੇਨੜਾ, ਦਰਬਾਰਾ ਕਾਝਲੀ, ਬਲਵਿੰਦਰ ਸਿੰਘ ਪੇਧਨੀ, ਗੁਰਸੇਵਕ ਸਿੰਘ ਬਾਦਸ਼ਾਹਪੁਰ ਵੀ ਹਾਜ਼ਰ ਸਨ।