ਨਿਜੀ ਪੱਤਰ ਪ੍ਰੇਰਕ
ਸੰਗਰੂਰ, 23 ਅਗਸਤ
ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੱਦੇ ’ਤੇ ਐਨਪੀਐਸ ਕਰਮਚਾਰੀਆਂ ਵਲੋਂ ਡੀਸੀ ਦਫ਼ਤਰ ਅੱਗੇ ਪੈਨਸ਼ਨ ਫੰਡ ਰੈਗੂਲੇਟਰੀ ਤੇ ਡਿਵੈਲਪਮੈਂਟ ਅਥਾਰਟੀ ਐਕਟ ਦੀਆਂ ਕਾਪੀਆਂ ਫੂਕਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਐੱਨਪੀਐੱਸ ਕਰਮਚਾਰੀਆਂ ਨੂੰ 29 ਅਗਸਤ ਨੂੰ ਲੁਧਿਆਣਾ ’ਚ ਹੋ ਰਹੀ ਵੰਗਾਰ ਰੈਲੀ ’ਚ ਪੁੱਜਣ ਦਾ ਸੱਦਾ ਦਿੱਤਾ। ਪਹਿਲਾਂ ਐਨਪੀਐਸ ਕਰਮਚਾਰੀ ਡੀਸੀ ਦਫ਼ਤਰ ਅੱਗੇ ਇਕੱਠੇ ਹੋਏ ਤੇ ਪੈਨਸ਼ਨ ਫੰਡ ਰੈਗੂਲੇਟਰੀ ਤੇ ਡਿਵੈਲਪਮੈਂਟ ਅਥਾਰਟੀ ਐਕਟ ਦੀਆਂ ਕਾਪੀਆਂ ਫ਼ੂਕੀਆਂ ਗਈਆਂ। ਇਸ ਮੌਕੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੂਬਾ ਕੋ-ਕਨਵੀਨਰ ਜਸਵਿੰਦਰ ਸਿੰਘ ਜੱਸਾ ਤੇ ਜ਼ਿਲ੍ਹਾ ਕਨਵੀਨਰ ਸਰਬਜੀਤ ਸਿੰਘ ਪੁੰਨਾਵਾਲ ਨੇ ਕਿਹਾ ਕਿ ਸਰਕਾਰ ਹਰ ਪਾਸੇ ਲੋਕ ਵਿਰੋਧੀ ਕਾਲੇ ਕਾਨੂੰਨ ਲੈ ਕੇ ਆ ਰਹੀ ਹੈ। ਇੱਕ ਪਾਸੇ ਕਿਸਾਨ ਕਾਲੇ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਬਰੂਹਾਂ ਤੇ ਇਤਿਹਾਸਕ ਲੜਾਈ ਲੜ ਰਹੇ ਹਨ ਤੇ ਦੂਜੇ ਪਾਸੇ ਐਨਪੀਐਸ ਮੁਲਾਜ਼ਮ ਪੀਐਫਆਰਡੀਏ ਐਕਟ ਦੇ ਕਾਲੇ ਕਾਨੂੰਨ ਖ਼ਿਲਾਫ਼ ਸੰਘਰਸ਼ ’ਚ ਹਨ। ਉਨ੍ਹਾਂ ਕਿਹਾ ਕਿ ਅੱਜ ਸੂਬਾ ਭਰ ਵਿਚ ਐਨਪੀਐਸ ਕਰਮਚਾਰੀ ਪੀਐਫ਼ਆਰਡੀਏ ਐਕਟ ਦੀਆਂ ਕਾਪੀਆਂ ਫ਼ੂਕ ਕੇ ਰੋਸ ਪ੍ਰਗਟਾਵਾ ਕਰ ਰਹੇ ਹਨ।
ਭਵਾਨੀਗੜ੍ਹ (ਪੱਤਰ ਪ੍ਰੇਰਕ) ਅੱਜ ਇੱਥੇ ਸ਼ਹੀਦ ਭਗਤ ਸਿੰਘ ਚੌਕ ’ਚ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੱਦੇ ’ਤੇ ਸਮੂਹ ਸਰਕਾਰੀ ਵਿਭਾਗਾਂ ਦੇ ਐੱਨਪੀਐੱਸ ਪੀੜਤ ਮੁਲਾਜ਼ਮਾਂ ਵੱਲੋਂ ਪੈਨਸ਼ਨ ਫੰਡ ਰੈਗੂਲੇਟਰੀ ਐਂਡ ਡਿਵੈਲਪਮੈਂਟ ਅਥਾਰਟੀ ਐਕਟ (ਪੀਐੱਫਆਰਡੀਏ) ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਯੂਨੀਅਨ ਆਗੂਆਂ ਰਘਵੀਰ ਸਿੰਘ ਭਵਾਨੀਗੜ੍ਹ, ਗੁਰਲਾਭ ਸਿੰਘ ਆਲੋਅਰਖ, ਕੰਵਲਜੀਤ ਸਿੰਘ, ਰਾਜੇਸ਼ ਦਾਨੀ ਨੇ ਕਿਹਾ ਕਿ ਸਰਕਾਰ ਹਰ ਪਾਸੇ ਲੋਕ ਵਿਰੋਧੀ ਕਾਲੇ ਕਾਨੂੰਨ ਲੈ ਕੇ ਆ ਰਹੀ ਹੈ।
ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ) ਅੱਜ ਐੱਸਡੀਐੱਮ ਵਿਖੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੱਦੇ ਅਨੁਸਾਰ ਪੈਨਸ਼ਨ ਫੰਡ ਰੈਗੂਲੇਟਰੀ ਐਂਡ ਡਿਵੈਲਪਮੈਂਟ ਅਥਾਰਟੀ ਐਕਟ ਦੀਆਂ ਕਾਪੀਆਂ ਸਾੜ ਕੇ ਐਨਪੀਐਸ ਮੁਲਾਜ਼ਮਾਂ ਨੇ ਰੋਸ ਜ਼ਾਹਿਰ ਕੀਤਾ। ਇਸ ਮੌਕੇ ਅਧਿਆਪਕ ਆਗੂ ਤੇਜਿੰਦਰ ਸਿੰਘ, ਹਰਜਿੰਦਰ ਸਿੰਘ ਸਰਵਰਪੁਰ ਤੇ ਸੁਖਵਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਹਰ ਪਾਸੇ ਲੋਕ ਵਿਰੋਧੀ ਕਾਲੇ ਕਾਨੂੰਨ ਲੈ ਕੇ ਆ ਰਹੀ ਹੈ। ਇੱਕ ਪਾਸੇ ਕਿਸਾਨ ਕਾਲੇ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ‘ਤੇ ਸੰਘਰਸ਼ ਕਰ ਰਹੇ ਹਨ ਦੂਜੇ ਪਾਸੇ ਐਨਪੀਐਸ ਮੁਲਾਜ਼ਮ ਪੀਐਫ ਆਰਡੀਏ ਐਕਟ ਦੇ ਕਾਲੇ ਕਾਨੂੰਨ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ।
ਦੇਵੀਗੜ੍ਹ (ਪੱਤਰ ਪ੍ਰੇਰਕ) ਬਲਾਕ ਭੁਨਰਹੇੜੀ ਤੇ ਦੇਵੀਗੜ੍ਹ ਵੱਲੋਂ ਸਾਂਝੇ ਰੂਪ ’ਚ ਭੁਨਰਹੇੜੀ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੱਦੇ ਅਨੁਸਾਰ ਪੈਨਸ਼ਨ ਫੰਡ ਰੈਗੂਲੇਟਰੀ ਐਂਡ ਡਿਵੈਲਪਮੈਂਟ ਅਥਾਰਟੀ ਐਕਟ ਦੀਆਂ ਕਾਪੀਆਂ ਸਾੜ ਕੇ ਐਨਪੀਐਸ ਮੁਲਾਜ਼ਮਾਂ ਨੇ ਰੋਸ ਪ੍ਰਗਟਾਇਆ। ਇਸ ਮੌਕੇ ਹਰਪ੍ਰੀਤ ਉਪਲ, ਨਵਦੀਪ ਸ਼ਰਮਾ, ਜਗਤਾਰ ਸਿੰਘ ਨੇ ਕਿਹਾ ਕਿ ਸਰਕਾਰ ਹਰ ਪਾਸੇ ਲੋਕ ਵਿਰੋਧੀ ਕਾਲੇ ਕਾਨੂੰਨ ਲੈ ਕੇ ਆ ਰਹੀ ਹੈ।