ਪੱਤਰ ਪ੍ਰੇਰਕ
ਸੰਗਰੂਰ, 6 ਜਨਵਰੀ
ਪੰਜਾਬ ਨੰਬਰਦਾਰਾ ਯੂਨੀਅਨ ਜ਼ਿਲ੍ਹਾ ਸੰਗਰੂਰ ਦੇ ਨੰਬਰਦਾਰਾਂ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਅਕਾਲਗੜ੍ਹ ਸਾਹਿਬ (ਨਿਹੰਗਾ ਦੀ ਛਾਉਣੀ) ਸੰਗਰੂਰ ਵਿਖੇ ਜ਼ਿਲ਼੍ਹਾ ਪ੍ਰਧਾਨ ਕੁਲਦੀਪ ਸਿੰਘ ਬੇਲੇਵਾਲ ਦੀ ਪ੍ਰਧਾਨਗੀ ਹੇਠ ਹੋਈ| ਇਸ ਦੌਰਾਨ ਰਣ ਸਿੰਘ ਮਹਿਲਾ ਸੂਬਾ ਸਕੱਤਰ, ਤੇਜਾ ਸਿੰਘ ਕਾਕੜਾ ਜ਼ਿਲ੍ਹਾ ਆਗੂ, ਕਰਮਜੀਤ ਸਿੰਘ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਅਤੇ ਸੁਖਮਿੰਦਰ ਸਿੰਘ ਜ਼ਿਲ੍ਹਾ ਜਨਰਲ ਸਕੱਤਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ| ਜਾਣਕਾਰੀ ਦਿੰਦਿਆਂ ਸੁਖਪਾਲ ਸਿੰਘ ਮੰਗਵਾਲ ਨੇ ਦੱਸਿਆ ਕਿ ਇਸ ਦੌਰਾਨ ਨੰਬਰਦਾਰਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸਬੰਧੀ ਖੁੱਲ੍ਹ ਕੇ ਵਿਚਾਰਾਂ ਹੋਈਆਂ| ਇਸ ਦੌਰਾਨ ਸਮੂਹ ਨੰਬਰਦਾਰਾਂ ਨੇ ਫ਼ੈਸਲਾ ਕੀਤਾ ਕਿ ਕਾਂਗਰਸ ਸਰਕਾਰ ਨੇ ਨੰਬਰਦਾਰਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਹੱਲ ਕਰਨ ਲਈ ਕੋਈ ਵੀ ਯਤਨ ਨਹੀਂ ਕੀਤਾ| ਇਸ ਕਾਰਨ ਸਮੂਹ ਨੰਬਰਦਾਰਾਂ ਵਿਚ ਰੋਸ ਦੀ ਲਹਿਰ ਹੈ, ਜਿਸ ਲਈ ਸਮੂਹ ਨੰਬਰਦਾਰ ਵਰਗ ਨੇ ਫ਼ੈਸਲਾ ਕੀਤਾ ਹੈ ਕਿ ਆਉਣ ਵਾਲੀਆਂ ਚੋਣਾ ਵਿਚ ਮੁੱਖ ਮੰਤਰੀ ਦੇ ਹਲਕੇ ਵਿਚ ਰੋਸ ਰੈਲੀਆਂ ਕਰਕੇ ਮੁੱਖ ਮੰਤਰੀ ਅਤੇ ਕਾਂਗਰਸ ਪਾਰਟੀ ਦਾ ਪੂਰਨ ਵਿਰੋਧ ਕੀਤਾ ਜਾਵੇਗਾ| ਉਨ੍ਹਾਂ ਜ਼ਿਲ੍ਹੇ ਦੇ ਸਮੂਹ ਤਹਿਸੀਲ ਪ੍ਰਧਾਨਾਂ ਨੂੰ ਅਪੀਲ ਕੀਤੀ ਕਿ ਉਹ ਹਰ ਮਹੀਨੇ ਮੀਟਿੰਗ ਵਿਚ ਸ਼ਮੂਲੀਅਤ ਨੂੰ ਯਕੀਨੀ ਬਣਾਉਣ|