ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 18 ਅਕਤੂਬਰ
ਸੀ.ਪੀ.ਆਈ (ਐਮ) ਦੇ ਸੂਬਾ ਸਕੱਤਰ ਸੁਖਵਿੰਦਰ ਸਿੰਘ ਸੇਖੋਂ ਨੇ ਇਥੇ ਮਲਕੀਤ ਸਿੰਘ ਦਸੌੰਦਾ ਸਿੰਘ ਵਾਲਾ ਦੀ ਅਗਵਾਈ ਹੇਠ ਪਾਰਟੀ ਦੀ ਤਹਿਸੀਲ ਮਾਲੇਰਕੋਟਲਾ ਕਮੇਟੀ ਦੀ ਬੈਠਕ ਨੂੰ ਸੰਬੋਧਨ ਕਰਦਿਆਂ ਯੂ.ਪੀ. ਦੇ ਲਖੀਮਪੁਰ ਖੀਰੀ ਕਾਂਡ ਦੀ ਨਿੰਦਾ ਕਰਦਿਆਂ ਇਸ ਮਾਮਲੇ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ। ਉਨ੍ਹਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਮੌਕੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੇ। ਇਸ ਮੌਕੇ ਭੂਪ ਚੰਦ ਚੰਨੋਂ, ਪ੍ਰਿੰਸੀਪਲ ਜੋਗਿੰਦਰ ਸਿੰਘ ਔਲਖ ਤੇ ਕਰਤਾਰ ਸਿੰਘ ਮਹੋਲੀ ਹਾਜ਼ਰ ਸਨ।