ਸੰਗਰੂਰ (ਪੱਤਰ ਪ੍ਰੇਰਕ): ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਪੰਜਾਬੀ ਵਿਭਾਗ, ਪੰਜਾਬੀ ਸਾਹਿਤ ਅਧਿਐਨ ਵਿਭਾਗ ਅਤੇ ਪੰਜਾਬੀ ਕੋਸ਼ਕਾਰੀ ਵਿਭਾਗ ਦੀ ਵੱਖਰੀ ਹੌਂਦ ਨੂੰ ਖ਼ਤਮ ਕਰਕੇ ਇਕ ਕੀਤਾ ਜਾ ਰਿਹਾ ਹੈ, ਜੋ ਕਿਸੇ ਤਰ੍ਹਾਂ ਵੀ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਠੀਕ ਨਹੀਂ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ ਦੇ ਪ੍ਰਧਾਨ ਡਾ. ਤੇਜਵੰਤ ਮਾਨ ਨੇ ਕੀਤਾ| ਇਸ ਮੌਕੇ ਡਾ. ਮਾਨ ਨੇ ਸਪੱਸ਼ਟ ਕੀਤਾ ਕਿ ਪੰਜਾਬੀ ਯੂਨੀਵਰਸਿਟੀ ਦੇ ਆਧਾਰ ਤੇ ਸਿਧਾਤਾਂ ਵਿਚ ਛੇੜਛਾੜ ਨਹੀਂ ਕਰਨ ਦਿੱਤੀ ਜਾਵੇਗੀ|