ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 19 ਅਪਰੈਲ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੀ ਤਿਮਾਹੀ ਮੀਟਿੰਗ ਹਰਪਾਲ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ- ਸਹਿਤ- ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਦਾ ਮੁੱਖ ਏਜੰਡਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੀਤੀਆਂ ਜਾਂਦੀਆਂ ਗਤੀਵਿਧੀਆਂ ਤੇ ਕਾਨੂੰਨੀ ਜਾਗਰੂਕਤਾ ਕੈਂਪਾਂ ਦਾ ਵੱਧ ਤੋਂ ਵੱਧ ਪਾਸਾਰ ਕਰਨਾ ਅਤੇ 14 ਮਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਵਿਚਾਰ ਵਟਾਂਦਰਾ ਕਰਨਾ ਸੀ। ਮੀਟਿੰਗ ਦੌਰਾਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵੱਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸਏਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਪ੍ਰਚਾਰ ਕਰਨ ਦਾ ਸੱਦਾ ਦਿੱਤਾ ਗਿਆ। ਇਸ ਮੀਟਿੰਗ ਦੌਰਾਨ ਮੁਲਜ਼ਮਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਗਰੂਕ ਕਰਨ ’ਤੇ ਜ਼ੋਰ ਦਿੱਤਾ ਗਿਆ। ਇਸ ਮੀਟਿੰਗ ਦੌਰਾਨ ਸ੍ਰੀਮਤੀ ਬਲਜਿੰਦਰ ਸਿਧੂ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਸੁਖਪ੍ਰੀਤ ਸਿੰਘ ਸਿੱਧੂ ਵਧੀਕ ਡਿਪਟੀ ਕਮਿਸ਼ਨਰ ਮਾਲੇਰਕੋਟਲਾ, ਇਸਮਤ ਵਿਜੈ ਸਿੰਘ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਪਲਵਿੰਦਰ ਸਿੰਘ, ਉਪ ਕਪਤਾਨ ਪੁਲੀਸ (ਪੀਬੀਆਈ ਐੱਨਡੀਪੀਸੀ ਅਤੇ ਕੋਰਟ ਕੋਆਰਡੀਨੇਸ਼ਨ), ਰਣਜੀਤ ਸਿੰਘ, ਉਪ ਕਪਤਾਨ ਪੁਲੀਸ ਹਾਜ਼ਰ ਸਨ।