ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 18 ਸਤੰਬਰ
ਰਾਜਦੀਪ ਕੌਰ ਪੀ.ਸੀ.ਐੱਸ. ਨੇ ਮਾਲੇਰਕੋਟਲਾ ਦੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਮੁਕਤਸਰ ਸਾਹਿਬ ਅਤੇ ਫ਼ਿਰੋਜ਼ਪੁਰ ਵਿੱਚ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਇਸ ਤੋਂ ਇਲਾਵਾ ਉਹ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਅਹਿਮ ਅਹੁਦਿਆਂ ’ਤੇ ਤਾਇਨਾਤ ਰਹਿ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋੜਵੰਦਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣ ਦੀ ਪ੍ਰਮੁੱਖਤਾ ਰਹੇਗੀ। ਜ਼ਿਲ੍ਹਾ ਮਾਲੇਰਕੋਟਲਾ ਦੇ ਪਿੰਡਾਂ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮਾਂਬੱਧ ਤਰੀਕੇ ਨਾਲ ਨੇਪਰੇ ਚੜ੍ਹਵਾਉਣਾ ਅਤੇ ਲੋਕਾਂ ਨੂੰ ਬਿਹਤਰ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਰਹੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦਾ ਕੋਈ ਵੀ ਵਿਅਕਤੀ ਸਬੰਧਤ ਸਮੱਸਿਆਵਾਂ ਲੈ ਕੇ ਉਨ੍ਹਾਂ ਦੇ ਦਫ਼ਤਰ ਵਿੱਚ ਕਿਸੇ ਵੀ ਕੰਮਕਾਜ ਵਾਲੇ ਦਿਨ ਆ ਸਕਦਾ ਹੈ।