ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 13 ਸਤੰਬਰ
ਪੰਜਾਬ ਸਰਕਾਰ ਵੱਲੋਂ ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਵੰਡਣ ਦੀ ਸਕੀਮ ਤਹਿਤ ਮਾਲੇਰਕੋਟਲਾ ਵਿੱਚ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਵੱਲੋਂ ਲਾਭਪਾਤਰੀਆਂ ਨੂੰ ਸਮਾਰਟ ਕਾਰਡ ਵੰਡੇ ਗਏ। ਇਸ ਮੌਕੇ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਇਸ ਸਮਾਰਟ ਕਾਰਡ ਪ੍ਰਾਪਤ ਖ਼ਪਤਕਾਰ ਨੂੰ ਰਾਸ਼ਨ ਲੈਣ ਸਬੰਧੀ ਖੱਜਲ-ਖੁਆਰ ਨਹੀਂ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਸਾਰੇ ਯੋਗ ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਦਿੱਤੇ ਜਾਣਗੇ। ਇਸ ਮੌਕੇ ਐੱਸਡੀਐੱਮ ਮਾਲੇਰਕੋਟਲਾ ਵਿਕਰਮਜੀਤ ਪਾਂਥੇ, ਖ਼ੁਰਾਕ ਤੇ ਪੂਰਤੀ ਵਿਭਾਗ ਦੇ ਸਹਾਇਕ ਜ਼ਿਲ੍ਹਾ ਖ਼ੁਰਾਕ ਕੰਟਰੋਲਰ ਵਿਜੈ ਸਿੰਗਲ ਸਣੇ ਹੋਰ ਵੀ ਅਧਿਕਾਰੀ ਮੌਜੂਦ ਸਨ।
ਦਿੜ੍ਹਬਾ ਮੰਡੀ (ਪੱਤਰ ਪ੍ਰੇਰਕ): ਇਥੇ ਐੱਸਡੀਐੱਮ ਡਾ. ਸਿਮਰਪ੍ਰੀਤ ਕੌਰ ਅਤੇ ਕਾਂਗਰਸ ਦੇ ਹਲਕਾ ਇੰਚਾਰਜ ਮਾਸਟਰ ਅਜੈਬ ਸਿੰਘ ਰਟੌਲ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਸਮਾਰਟ ਰਾਸ਼ਨ ਕਾਰਡ ਖਪਤਕਾਰਾਂ ਨੂੰ ਵੰਡਣ ਦੀ ਰਸਮੀ ਸ਼ੁਰੂਆਤ ਕੀਤੀ ਗਈ। ਐੱਸਡੀਐੱਮ ਨੇ ਦੱਸਿਆ ਕਿ ਸਮਾਰਟ ਕਾਰਡ ਸਕੀਮ ਸਰਕਾਰ ਦਾ ਵੱਡਾ ਟੀਚਾ ਸੀ ਜੋ ਪੂਰਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਫਾਇਦਾ ਇਹ ਹੈ ਕਿ ਲਾਭਪਾਤਰੀ ਜਿਹੜੇ ਮਰਜ਼ੀ ਰਾਸ਼ਨ ਡਿੱਪੂ ਤੋਂ ਆਪਣੇ ਕੋਟੇ ਦਾ ਰਾਸ਼ਨ ਲੈ ਸਕਦਾ ਹੈ।