ਡਕਾਲਾ (ਪੱਤਰ ਪ੍ਰੇਰਕ): ਇਹਿਤਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੇ ਨੌਵੀਂ ਸ੍ਰੀ ਕਰਹਾਲੀ ਸਾਹਿਬ ਵਿਖੇ ਲੰਘੇ ਦਿਨੀਂ ਗੁਟਕਾ ਸਾਹਿਬ ਤੇ ਕੱਕਾਰਾਂ ਦੀ ਸਾਹਮਣੇ ਆਈ ਬੇਅਦਬੀ ਦੇ ਪਸ਼ਚਾਤਾਪ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਸਮਾਗਮ ਮੌਕੇ ਪੁਲੀਸ ਮੁਸਤੈਦ ਰਹੀ, ਜਦੋਂਕਿ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਵੀ ਹਾਜ਼ਰ ਰਹੇ। ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਆਈਆਂ ਸੰਗਤਾਂ ਦੇ ਧੰਨਵਾਦ ਦੌਰਾਨ ਆਖਿਆ ਕਿ ਜੇਕਰ ਬੇਅਦਬੀ ਸਬੰਧੀ ਸ਼ਰਾਰਤੀ ਅਨਸਰਾਂ ਬਾਰੇ ਕਿਸੇ ਨੂੰ ਕੋਈ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲੀਸ ਪ੍ਰਸ਼ਾਸਨ ਨੂੰ ਸੂਚਨਾ ਦਿੱਤੀ ਜਾਵੇ। ਇਸ ਮੌਕੇ ਅਕਾਲੀ ਦਲ ਸੁਤੰਤਰ ਦੇ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਤੇ ਬਾਬਾ ਨਛੱਤਰ ਸਿੰਘ ਕੱਲਰਭੈਣੀ ਵਾਲਿਆਂ ਨੇ ਬੇਅਦਬੀ ’ਤੇ ਦੁੱਖ ਪ੍ਰਗਟਾਇਆ।