ਪੱਤਰ ਪ੍ਰੇਰਕ
ਲਹਿਰਾਗਾਗਾ, 7 ਜੁਲਾਈ
ਇੱਥੇ ਸਰਕਾਰੀ ਕੰਨਿਆ ਸੀਨੀਅਰ ਸਮਰਾਟ ਸਕੂਲ ਦਾ ਦਸਵੀ ਦਾ ਨਤੀਜਾ 100 ਫ਼ੀਸਦੀ ਰਿਹਾ। ਸਕੂਲ ਪ੍ਰਿੰਸੀਪਲ ਨੇ ਦੱਸਿਆ ਕਿ ਮੁਸ਼ਕਾਨ ਕੌਰ ਨੇ ਪਹਿਲਾ, ਲਵੀਸਾ ਨੇ ਦੂਜਾ ਅਤੇ ਦਲਵੀਰ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਉਨ੍ਹਾਂ ਸ਼ਾਨਦਾਰ ਨਤੀਜੇ ਲਈ ਵਿਦਿਆਰਥੀ ਅਤੇ ਅਧਿਆਪਕਾ ਦੀ ਮਿਹਨਤ ਦਾ ਨਤੀਜਾ ਦੱਸਦੇ ਹੋਏ ਪਾਸ ਹੋਏ ਵਿਦਿਆਰਥੀਆਂ ਨੂੰ ਮੁਬਾਰਕਵਾਦ ਦਿੱਤੀ। ਉਧਰ, ਸਰਕਾਰੀ ਹਾਈ ਸਕੂਲ ਖੰਡੇਬਾਦ (ਸੰਗਰੂਰ) ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਦੀ ਵਿਦਿਆਰਥਣ ਸ਼ਬਨਮ ਬੇਗਮ ਨੇ ਸਕੂਲ ’ਚੋਂ ਪਹਿਲਾ ਸਥਾਨ, ਕਮਲਪ੍ਰੀਤ ਕੌਰ ਨੇ ਦੂਜਾ ਤੇ ਦਿਲਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਕੂਲ ਹੈੱਡਮਾਸਟਰ ਅਰੁਣ ਗਰਗ ਨੇ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ ਗਈ।
ਡਕਾਲਾ (ਪੱਤਰ ਪ੍ਰੇਰਕ): ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਡਕਾਲਾ ਦਾ ਦਸਵੀਂ ਜਮਾਤ ਦਾ ਸਾਲਾਨਾ ਨਤੀਜਾ ਸੌ ਫ਼ੀਸਦੀ ਰਿਹਾ। ਸਕੂਲ ਪ੍ਰਿੰਸੀਪਲ ਸੁਦੇਸ਼ ਕੁਮਾਰੀ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਅਸ਼ਪ੍ਰੀਤ ਕੌਰ ਨੇ 92.15 ਫ਼ੀਸਦੀ ਅੰਕਾਂ ਨਾਲ ਪਹਿਲਾ, 91.23 ਫ਼ੀਸਦੀ ਅੰਕਾਂ ਨਾਲ ਖੁਸ਼ਪ੍ਰੀਤ ਕੌਰ ਤੇ ਅਨੂੰਜੀਤ ਸਿੰਘ ਦੂਜੇ ਸਥਾਨ ’ਤੇ ਰਹੇ। ਇਸੇ ਤਰ੍ਹਾਂ ਮਾਨਸੀ 89.53 ਫ਼ੀਸਦੀ ਅੰਕ ਲੈ ਕੇ ਤੀਜੇ ਸਥਾਨ ’ਤੇ ਰਹੀ। ਉਨ੍ਹਾਂ ਕਿਹਾ ਕਿ ਸਕੂਲ ਦੇ ਸਾਰੇ 151 ਵਿਦਿਆਰਥੀਆਂ ਨੇ ਪਹਿਲੇ ਦਰਜੇ ’ਚ ਪ੍ਰੀਖਿਆ ਪਾਸ ਕੀਤੀ ਹੈ।
ਦੇਵੀਗੜ੍ਹ (ਪੱਤਰ ਪ੍ਰੇਰਕ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੇ ਐਲਾਨੇ ਨਤੀਜਿਆਂ ਵਿੱਚ ਗੁਰੂ ਗੋਬਿੰਦ ਸਿੰਘ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੁੱਧਨਸਾਧਾਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਪ੍ਰਿੰਸੀਪਲ ਗੁਰਪ੍ਰੀਤ ਸਿੰਘ ਅੰਟਾਲ ਨੇ ਦੱਸਿਆ ਕਿ ਸਕੂਲ ਦੇ ਕਾਮਰਸ ਦੇ ਵਿਦਿਆਰਥੀ ਗੁਰਪਾਲ ਸਿੰਘ ਨੇ 91.4 ਫ਼ੀਸਦੀ ਨੰਬਰ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ। ਇਸ ਤਰ੍ਹਾਂ ਆਰਟਸ ਗਰੁੱਪ ਵਿੱਚ ਗੁਰਦੀਪ ਕੌਰ ਨੇ 91 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕੀਤਾ। ਭਾਰਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ। ਇਸੇ ਤਰ੍ਹਾਂ ਬਾਹਲਾ ਪਬਲਿਕ ਸਕੂਲ ਪਿੱਪਲਖੇੜੀ ਦਾ 10ਵੀਂ ਦਾ ਨਤੀਜਾ 100 ਫ਼ੀਸਦੀ ਰਿਹਾ।
ਸਾਜਲੀ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਦਿੜ੍ਹਬਾ ਮੰਡੀ (ਪੱਤਰ ਪ੍ਰੇਰਕ): ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਜਲੀ ਵਿੱਚ ਬਾਰ੍ਹਵੀਂ ਜਮਾਤ ਦੇ ਵੱਖ-ਵੱਖ ਗਰੁੱਪਾਂ ਵਿੱਚ ਸ਼ਾਨਦਾਰ ਅੰਕ ਲੈ ਕੇ ਪਾਸੇ ਹੋਏ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਸਕੂਲ ਪ੍ਰਿੰਸੀਪਲ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਜਲੀ ਦਾ ਵੱਖ-ਵੱਖ ਗਰੁੱਪਾਂ ਦਾ ਨਤੀਜਾ 100 ਫ਼ੀਸਦੀ ਰਿਹਾ। ਕਮਰਸ ਵਿਸ਼ੇ ਦੀਆਂ ਵਿਦਿਆਰਥਣਾਂ ਜਗਦੀਸ਼ ਕੌਰ 97.02 ਫ਼ੀਸਦੀ, ਜਸ਼ਨਪ੍ਰੀਤ ਕੌਰ 97 ਫ਼ੀਸਦੀ ਤੇ ਪੁਸ਼ਿਵੰਦਰ ਕੌਰ ਨੇ 95.08 ਫ਼ੀਸਦੀ ਅੰਕ ਪ੍ਰਾਪਤ ਕੀਤੇ। ਸਾਇੰਸ ਗਰੁੱਪ ਵਿੱਚੋਂ ਕਮਲਦੀਪ ਸਿੰਘ ਨੇ 96.04 ਫ਼ੀਸਦੀ, ਰਮਨਦੀਪ ਕੌਰ ਨੇ 91.08 ਤੇ ਗੁਰਲੀਨ ਕੌਰ ਨੇ 90.04 ਫ਼ੀਸਦੀ ਅੰਕ ਪ੍ਰਾਪਤ ਕੀਤੇ। ਆਰਟਸ ਗੁਰੱਪ ਵਿਚੋਂ ਅਰਸ਼ਪ੍ਰੀਤ ਕੌਰ ਨੇ 94, ਰਵੀਨਾ ਨੇ 93.08, ਰਮਨਪ੍ਰੀਤ ਕੌਰ ਨੇ 93.08 ਫ਼ੀਸਦੀ ਤੇ ਰਾਜਵੀਰ ਕੌਰ 93.04 ਫ਼ੀਸਦੀ ਅੰਕ ਪ੍ਰਾਪਤ ਕੀਤੇ। ਵੋਕੇਸ਼ਨਲ ਗਰੁੱਪ ਵਿਚ ਅਜੇ ਕੁਮਾਰ ਨੇ 93 ਫ਼ੀਸਦੀ, ਗਗਨਦੀਪ ਸਿੰਘ ਨੇ 90.04 ਅਤੇ ਰਵੀ ਕੁਮਾਰ ਨੇ 89.4 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ।