ਪੱਤਰ ਪ੍ਰੇਰਕ
ਸੰਗਰੂਰ, 22 ਨਵੰਬਰ
ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਬਲਾਕ ਫਤਹਿਗੜ੍ਹ ਪੰਜਗਰਾਈਆਂ ਅਧੀਨ ਆਉਂਦੇ ਪਿੰਡਾਂ ਵਿੱਚ ਅੱਜ ਕੋਵਿਡ-19 ਦੇ ਸੌ ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ। ਇਸ ਮੌਕੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ਗੀਤਾ ਨੇ ਕਿਹਾ ਕਿ ਹੁਣ ਲੋਕ ਬਿਨਾਂ ਡਰ ਸੈਂਪਲ ਦੇਣ ਲਈ ਅੱਗੇ ਆਉਣ ਲੱਗੇ ਹਨ। ਉਨ੍ਹਾਂ ਕਿਹਾ ਕਿ ਕਰੋਨਾ ਦੀ ਸੈਂਪਲਿੰਗ ਵੇਲੇ ਘਬਰਾਉਣ ਦੀ ਲੋੜ ਨਹੀਂ, ਬਾਕੀ ਰਹਿੰਦੇ ਲੋਕ ਵੀ ਬਿਨਾਂ ਕਿਸੇ ਡਰ ਤੋਂ ਜਾਂਚ ਕਰਵਾਉਣ। ਕੋਵਿਡ ਦੀ ਦੂਜੀ ਲਹਿਰ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਨੂੰ ਮਾਸਕ ਦੀ ਵਰਤੋਂ ਕਰਨ, ਵਾਰ- ਵਾਰ ਹੱਥ ਧੋਣ ਅਤੇ ਸਾਮਾਜਿਕ ਦੂਰੀ ਦਾ ਖਿਆਲ ਰੱਖਣ ਦੀ ਅਪੀਲ ਕੀਤੀ ਗਈ। ਇਸ ਮੌਕੇ ਐੱਸਆਈ ਗੁਰਮੀਤ ਸਿੰਘ, ਗੁਲਜ਼ਾਰ ਖਾਨ, ਨਿਰਭੈ ਸਿੰਘ ਹਾਜ਼ਰ ਸਨ।