ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 28 ਜੂਨ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੇ ਪਿੰਡ ਗੱਜਣਮਾਜਰਾ ਪਹੁੰਚ ਕੇ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਸ੍ਰੀ ਸੰਧਵਾਂ ਨੇ ਜਿੱਥੇ ਲੰਘੀਆਂ ਲੋਕ ਸਭਾ ਚੋਣਾਂ ਦੌਰਾਨ ਹਲਕਾ ਅਮਰਗੜ੍ਹ ਵਿੱਚ ‘ਆਪ’ ਉਮੀਦਵਾਰ ਨੂੰ ਵੱਧ ਵੋਟਾਂ ਮਿਲਣ ’ਤੇ ਪਰਿਵਾਰ ਨੂੰ ਮੁਬਾਰਕਬਾਦ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਪ੍ਰੋ. ਗੱਜਣਮਾਜਰਾ ਦੀ ਸਿਹਤ ਦਾ ਹਾਲ-ਚਾਲ ਜਾਣਿਆ। ਸ੍ਰੀ ਸੰਧਵਾਂ ਨੇ ਆਖਿਆ ਕਿ ਇਹ ਆਪਣੇ ਆਪ ਵਿੱਚ ਬਹੁਤ ਵੱਡੀ ਗੱਲ ਹੈ ਕਿ ਲੋਕ ਸਭਾ ਦੀ ਚੋਣ ਮੌਕੇ ਵਿਧਾਨ ਸਭਾ ਹਲਕਾ ਅਮਰਗੜ੍ਹ ਵਿੱਚੋਂ ‘ਆਪ’ ਨੇ ਵੱਡੀ ਜਿੱਤ ਦਰਜ ਕੀਤੀ ਹੈ ਕਿਉਂਕਿ ਹਲਕਾ ਵਿਧਾਇਕ ਦੀ ਗ਼ੈਰਹਾਜ਼ਰੀ ਦੌਰਾਨ ਪਰਿਵਾਰ ਵੱਲੋਂ ਕੀਤੀ ਮਿਹਨਤ ਸਦਕਾ ਹੀ ਜਿੱਤ ਪ੍ਰਾਪਤ ਕੀਤੀ ਹੈ। ਸ੍ਰੀ ਸੰਧਵਾਂ ਨੇ ਬੀਬਾ ਪਰਮਿੰਦਰ ਕੌਰ ਮੰਡੇਰ ਨਾਲ ਗੱਲਬਾਤ ਦੌਰਾਨ ਵਿਧਾਇਕ ਸ੍ਰੀ ਗੱਜਣਮਾਜਰਾ ਦੀ ਸਿਹਤ ਸਬੰਧੀ ਗੱਲਬਾਤ ਕੀਤੀ। ਸ੍ਰੀ ਸੰਧਵਾਂ ਨੇ ਆਖਿਆ ਕਿ ਹਲਕਾ ਅਮਰਗੜ੍ਹ ਅੰਦਰ ਪ੍ਰੋਫੈਸਰ ਗੱਜਣਮਾਜਰਾ ਦੇ ਪਰਿਵਾਰ ਦੀ ਸਖ਼ਤ ਮਿਹਨਤ ਕਰਕੇ ਪਾਰਟੀ ਦਾ ਕੱਦ ਉੱਚਾ ਹੋ ਰਿਹਾ ਹੈ