ਪੱਤਰ ਪ੍ਰੇਰਕ
ਭਦੌੜ, 17 ਜੂਨ
ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਲੋਕ ਸਭਾ ਹਲਕੇ ਸੰਗਰੂਰ ਤੋਂ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ ਵਿੱਚ ਅੱਜ ਭਦੌੜ ਵਿੱਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਦੁਕਾਨਦਾਰਾਂ ਨੂੰ ਕੇਵਲ ਢਿੱਲੋਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਪੱਤਰਕਾਰਾਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੰਗਰੂਰ ਹਲਕੇ ਦੀ ਦੋ ਵਾਰ ਨੁਮਾਇੰਦਗੀ ਕਰਨ ਦੇ ਬਾਵਜੂਦ ਇਹ ਹਲਕਾ ਵਿਕਾਸ ਪੱਖੋਂ ਬੁਰੀ ਤਰ੍ਹਾਂ ਪਛੜਿਆ ਹੋਇਆ ਹੈ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਦਰਸ਼ਨ ਸਿੰਘ ਨੈਣੇਵਾਲ, ਮੰਡਲ ਪ੍ਰਧਾਨ ਨਰੋਤਮ ਕੋਛੜ, ਸਤੀਸ਼ ਕੁਮਾਰ ਤੀਸਾ, ਰੋਹਿਤ ਗਰਗ, ਨਰਿੰਦਰ ਸ਼ਰਮਾ ਹਾਜ਼ਰ ਸਨ।