ਗੁਰਦੀਪ ਸਿੰਘ ਲਾਲੀ
ਸੰਗਰੂਰ, 14 ਮਈ
ਡੈਮੋਕਰੇਟਿਕ ਮਨਰੇਗਾ ਫਰੰਟ ਪੰਜਾਬ ਵੱਲੋਂ ਮਗਨਰੇਗਾ ਅਤੇ ਗਰਾਮ ਸਭਾ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਕਾਨਫਰੰਸ ਇਥੇ ਗੁਰਦੁਆਰਾ ਨਾਨਕਿਆਣਾ ਸਾਹਿਬ ਵਿੱਚ ਕਰਵਾਈ ਗਈ। ਕਾਨਫਰੰਸ ਅੰਦਰ ਲੋਕਾਂ ਨੂੰ ਮਗਨਰੇਗਾ ਤਹਿਤ 100 ਦਿਨ ਦੇ ਰੁਜ਼ਗਾਰ ਦੀ ਗਾਰੰਟੀ, ਪੰਜ ਏਕੜ ਵਾਲੇ ਕਿਸਾਨਾਂ ਨੂੰ ਅਪਣੇ ਖੇਤ ਅੰਦਰ ਕੰਮ ਕਰਕੇ ਮਗਨਰੇਗਾ ਤਹਿਤ ਰੁਜ਼ਗਾਰ ਹਾਸਲ ਕਰਨ, ਪਿੰਡਾਂ ਦੀ ਤਾਕਤ ਮਜ਼ਬੂਤ ਕਰਨ ਲਈ ਗਰਾਮ ਸਭਾ ਦੀ ਮਹੱਤਤਾ ਬਾਰੇ ਜਾਗਰੂਕ ਹੋਣ ਲਈ ਪ੍ਰੇਰਿਤ ਕੀਤਾ ਗਿਆ। ਕਾਨਫਰੰਸ ਨੂੰ ਸੀਨੀਅਰ ਪੱਤਰਕਾਰ ਹਮੀਰ ਸਿੰਘ, ਆਈਡੀਪੀ ਦੇ ਸੂਬਾ ਆਗੂ ਕਰਨੈਲ ਸਿੰਘ ਜਖੇਪਲ, ਰਾਜ ਕੁਮਾਰ ਸਿੰਘ ਕਨਸੂਹਾ, ਸੁਨੀਤਾ ਰਾਣੀ ਕੈਦੂਪੁਰ, ਭੋਲਾ ਸਿੰਘ ਘਾਸੀਵਾਲ, ਨਿਰਮਲਾ ਕੌਰ ਧਰਮਗੜ੍ਹ, ਮਿੱਡ ਡੇ ਮੀਲ ਕੁੱਕ ਫਰੰਟ ਦੀ ਆਗੂ ਹਰਜਿੰਦਰ ਕੌਰ ਲੋਪੇ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਤਕਰੀਬਨ 17 ਸਾਲ ਪਹਿਲਾਂ ਮਗਨਰੇਗਾ ਕਾਨੂੰਨ ਤਹਿਤ 100 ਦਿਨ ਦੇ ਰੁਜ਼ਗਾਰ ਦੀ ਗਾਰੰਟੀ ਦੇਣ ਦਾ ਕਾਨੂੰਨ ਬਣਾਇਆ ਪਰ ਇਸ ਦਾ ਪੂਰਾ ਲਾਭ ਨਹੀਂ ਮਿਲ ਰਿਹਾ। ਕਾਨਫਰੰਸ ਵਿੱਚ ਇੰਟਰਨੈਸ਼ਨਲਿਸਟ ਡੈਮੋਕਰੇਟਿਕ ਪਲੇਟਫਾਰਮ ਦੇ ਆਗੂਆਂ ਫਲਜੀਤ ਸਿੰਘ, ਤਰਲੋਚਨ ਸਿੰਘ ਸੂਲਰ ਘਰਾਟ, ਗੁਰਮੀਤ ਸਿੰਘ ਥੂਹੀ, ਮਨਪ੍ਰੀਤ ਕੌਰ ਰਾਜਪੁਰਾ, ਹੰਸ ਰਾਜ ਭਵਾਨੀਗੜ੍ਹ, ਖਿਆਲੀ ਰਾਮ ਪਾਤੜਾਂ, ਚੰਦ ਸਿੰਘ ਰੋਂਗਲਾ ਅਤੇ ਤਾਰਾ ਸਿੰਘ ਫੱਗੂਵਾਲਾ, ਸਾਬਕਾ ਰਾਜਦੂਤ ਕੇਸੀ ਸਿੰਘ, ਸਾਇੰਟੇਫਿਕ ਅਵੇਰਨੈੱਸ ਫੋਰਮ ਦੇ ਪ੍ਰਧਾਨ ਅਮਰਜੀਤ ਸਿੰਘ ਮਾਨ ਵੀ ਸ਼ਾਮਲ ਹੋਏ।