ਗੁਰਦੀਪ ਸਿੰਘ ਲਾਲੀ
ਸੰਗਰੂਰ, 8 ਅਪਰੈਲ
ਵੱਖ-ਵੱਖ ਜਨਤਕ ਜਥੇਬੰਦੀਆਂ ਦੀ ਅਗਵਾਈ ਹੇਠ ਸੈਂਕੜੇ ਕਾਰਕੁਨਾਂ ਵਲੋਂ ਸਜ਼ਾ ਪੂਰੀ ਕਰਨ ਚੁੱਕੇ ਸਿੱਖ ਕੈਦੀਆਂ, ਝੂਠੇ ਕੇਸਾਂ ਵਿਚ ਜੇਲ੍ਹਾਂ ’ਚ ਡੱਕੇ ਬੁੱਧੀਜੀਵੀਆਂ, ਲੇਖਕਾਂ, ਪੱਤਰਕਾਰਾਂ ਅਤੇ ਜਮਹੂਰੀ ਹੱਕਾਂ ਲਈ ਲੜਨ ਵਾਲਿਆਂ ਦੀ ਰਿਹਾਈ ਲਈ ਸ਼ਹਿਰ ਵਿਚ ਰੋਸ ਮਾਰਚ ਕੀਤਾ ਗਿਆ ਅਤੇ ਡੀਸੀ ਦਫ਼ਤਰ ਅੱਗੇ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਨੇ ਕਿਹਾ ਕਿ ਲੋਕਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ। ਨੌਜਵਾਨ ਭਾਰਤ ਸਭਾ ਦੇ ਆਗੂ ਰੁਪਿੰਦਰ ਚੌਂਦਾ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਸੁਖਦੀਪ ਹਥਨ ਨੇ ਕਿਹਾ ਕਿ ਕੇਂਦਰ ਦੀ ਫਿਰਕੂ ਫਾਸ਼ੀਵਾਦੀ ਸਰਕਾਰ ਦੇਸ਼ ਭਰ ਵਿੱਚ ਫਿਰਕੂ ਤਣਾਅ ਪੈਦਾ ਕਰ ਰਹੀ ਹੈ। ਸਟੇਜ ਸਕੱਤਰ ਦੀ ਭੂਮਿਕਾ ਡਾ. ਰਘਵੀਰ ਸਿੰਘ ਭਵਾਨੀਗੜ੍ਹ ਨੇ ਨਿਭਾਈ। ਇਸ ਮੌਕੇ ਡੈਮੋਕਰੇਟਿਕ ਮੁਲਾਜ਼ਮ ਫਰੰਟ ਦੇ ਮੇਘ ਰਾਜ, ਡੀਟੀਐੱਫ ਦੇ ਅਮਨ ਵਸ਼ਿਸ਼ਟ, ਪਰਮਜੀਤ ਕੌਰ ਲੌਂਗੋਵਾਲ, ਜਸਦੀਪ ਸਿੰਘ ਬਹਾਦਰਪੁਰ, ਰਾਮਬੀਰ ਸਿੰਘ, ਬਿੱਕਰ ਸਿੰਘ ਹਥੋਆ, ਸੁਖਦੀਪ ਹਥਨ, ਪਰਮਜੀਤ ਕੌਰ, ਭਜਨ ਸਿੰਘ ਢੱਡਰੀਆਂ, ਸੁਖਦੇਵ ਸਿੰਘ ਉੱਭਾਵਾਲ, ਮਾਸਟਰ ਕੁਲਦੀਪ ਸਿੰਘ, ਗੁਰਬਖਸ਼ੀਸ਼ ਬਰਾੜ ਹਾਜ਼ਰ ਸਨ।