ਦਿੜ੍ਹਬਾ ਮੰਡੀ: ਸਾਹਨੇਵਾਲ ਹਲਕੇ ਤੋਂ ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਸਤਵਿੰਦਰ ਕੌਰ ਬਿੱਟੀ ਨੇ ਮਾਨਸਾ ਦੀ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਆਪਣੇ ਹੱਕਾਂ ਲਈ ਮੁਜ਼ਾਹਰਾ ਕਰਨਾ ਹਰੇਕ ਦਾ ਸੰਵਿਧਾਨਕ ਹੱਕ ਹੈ ਪਰ ਮੁਜ਼ਾਹਰਾ ਕਰ ਰਹੇ ਅਧਿਆਪਕਾਂ ’ਤੇ ਤਸ਼ੱਦਦ ਕਰਨਾ ਨਿੰਦਣਯੋੋਗ ਹੈ। ਉਨ੍ਹਾਂ ਕਿਹਾ ਕਿ ਅਜਿਹੇ ਅਧਿਕਾਰੀ ’ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਸਤਵਿੰਦਰ ਬਿੱਟੀ ਇੱਥੇ ਇਕ ਸਮਾਗਮ ਵਿੱਚ ਸ਼ਾਮਲ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰੇ ਰਹੇ ਸਨ। ਇਸ ਮੌਕੇ ਉਨ੍ਹਾਂ ਨੂੰ ਗ੍ਰੰਥੀ ਅਮਰੀਕ ਸਿੰਘ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮੇਜਰ ਸਿੰਘ ਤੇ ਹਰਵਿੰਦਰ ਸਿੰਘ ਵੱਲੋਂ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। -ਪੱਤਰ ਪ੍ਰੇਰਕ