ਪੱਤਰ ਪ੍ਰੇਰਕ
ਘਨੌਰ, 22 ਅਕਤੂਬਰ
ਖੇਤਰ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਸਕੂਟਰੀ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ। ਥਾਣਾ ਖੇੜੀ ਗੰਡਿਆਂ ਦੇ ਇੰਸਪੈਕਟਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਰਾਜਿੰਦਰ ਸਿੰਘ ਵਾਸੀ ਪਿੰਡ ਮਹਿਮੂਦਪੁਰ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਸ਼ਿਕਾਇਤਕਰਤਾ ਦਾ ਪਿਤਾ ਆਪਣੀ ਸਕੂਟਰੀ ’ਤੇ ਸਵਾਰ ਹੋ ਕੇ ਪਿੰਡ ਸ਼ੈਦਖੇੜੀ ਨੇੜਲੇ ਸ਼ੈਲਰ ਕੋਲ ਜਾ ਰਿਹਾ ਸੀ। ਇਸ ਦੌਰਾਨ ਉਸ ਦੀ ਸਕੂਟਰੀ ਨੂੰ ਇੱਕ ਤੇਜ਼ ਰਫ਼ਤਾਰ ਗੱਡੀ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਸ਼ਿਕਾਇਤਕਰਤਾ ਦੇ ਪਿਤਾ ਪ੍ਰੇਮ ਸਿੰਘ ਦੀ ਮੌਤ ਹੋ ਗਈ। ਥਾਣਾ ਖੇੜੀ ਗੰਡਿਆਂ ਦੀ ਪੁਲੀਸ ਨੇ ਗੱਡੀ ਚਾਲਕ ਦੀਦਾਰ ਸਿੰਘ ਵਾਸੀ ਘਨੌਰ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।