ਲਹਿਰਾਗਾਗਾ: ਇੱਥੇ ਸਰਕਾਰੀ ਸੀਨੀਅਰ ਸਮਾਰਟ ਸੈਕੰਡਰੀ ਸਕੂਲ ਕੰਨਿਆ ਲਹਿਰਾਗਾਗਾ ਦੇ ਅਧਿਆਪਕਾਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲੀਆਂ। ਅੱਜ ਸਮੁੱਚੇ ਸਟਾਫ ਨੇ ਮੀਟਿੰਗ ਕਰ ਕੇ ਫ਼ੈਸਲਾ ਕੀਤਾ ਕਿ ਜੇਕਰ ਛੇਤੀ ਤਨਖਾਹਾਂ ਜਾਰੀ ਨਾ ਕੀਤੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਅੱਜ ਦੀ ਮੀਟਿੰਗ ਦੀ ਕਾਰਵਾਈ ਜਾਰੀ ਕਰਦੇ ਹੋਏ ਡੈਮੋਕਰੈਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਸਕੱਤਰ ਮਾਸਟਰ ਹਰਭਗਵਾਨ ਗੁਰਨੇ ਨੇ ਦੱਸਿਆ ਕਿ ਵੱਡੇ ਵੱਡੇ ਸੁਧਾਰ ਦੇ ਦਾਅਵੇ ਕਰਨ ਵਾਲੀ ‘ਆਪ’ ਸਰਕਾਰ ਦੇ ਰਾਜ ਵਿੱਚ ਅਧਿਆਪਕਾਂ ਨੂੰ ਗੰਭੀਰ ਵਿੱਤੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਜਗਤਾਰ ਸਿੰਘ, ਪੁਨੀਸ਼ ਨੰਗਲਾ ਅਤੇ ਸਕੂਲ ਦਾ ਸਮੁੱਚਾ ਸਟਾਫ ਹਾਜ਼ਰ ਸੀ। -ਪੱਤਰ ਪ੍ਰੇਰਕ