ਭਵਾਨੀਗੜ੍ਹ: ਇੱਥੇ ਵਿਸ਼ਵਕਰਮਾ ਮੰਦਰ ਵਿੱਚ ਵਿਸ਼ਵਕਰਮਾ ਮੰਦਰ ਸੁਸਾਇਟੀ ਅਤੇ ਵਿਸ਼ਵਕਰਮਾ ਵੈਲਫੇਅਰ ਕਲੱਬ ਵੱਲੋਂ ਵਿਸ਼ਵਕਰਮਾ ਜੈਅੰਤੀ ਮਨਾਈ ਗਈ। ਇਸ ਮੌਕੇ ਡਾ. ਧਰਮਵੀਰ ਗਾਂਧੀ ਸਾਬਕਾ ਐਮਪੀ ਪਟਿਆਲਾ ਨੇ ਸ੍ਰੀ ਵਿਸ਼ਵਕਰਮਾ ਜੈਅੰਤੀ ਦੀ ਸਮੂਹ ਰਾਮਗੜ੍ਹੀਆ ਭਾਈਚਾਰੇ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਇਸ ਭਾਈਚਾਰੇ ਸਬੰਧੀ ਬੇਰੁਖ਼ੀ ਵਾਲਾ ਵਤੀਰਾ ਬਦਲਣ ਦੀ ਜ਼ਰੂਰਤ ਹੈ। ਇਸ ਮੌਕੇ ਕਮੇਟੀ ਦੇ ਪ੍ਰਧਾਨ ਗੁਰਵਿੰਦਰ ਸਿੰਘ ਸੱਗੂ,ਗੁਰਚਰਨ ਸਿੰਘ ਮਣਕੂ, ਮਹਿੰਦਰ ਸਿੰਘ ਮੁੰਦੜ, ਰਾਮ ਸਿੰਘ ਡਕਾਲਾ, ਬਲਵਿੰਦਰ ਸਿੰਘ ਸੱਗੂ, ਅਵਤਾਰ ਸਿੰਘ ਮੁੰਦੜ ਨੇ ਵੀ ਵਿਚਾਰ ਸਾਂਝੇ ਕੀਤੇ। -ਪੱਤਰ ਪ੍ਰੇਰਕ