ਭਵਾਨੀਗੜ੍ਹ: ਹਲਕਾ ਸੰਗਰੂਰ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਇਲਾਕੇ ਦੇ 10 ਪਿੰਡਾਂ ਵਿੱਚ ਧੰਨਵਾਦੀ ਰੈਲੀਆਂ ਦੌਰਾਨ ਕੇਂਦਰ ਸਰਕਾਰ ਵੱਲੋਂ ਡੀਏਪੀ ਖਾਦ ਦੀ ਕੀਮਤ ਵਿੱਚ ਕੀਤੇ ਵਾਧੇ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ। ਉਨ੍ਹਾਂ ਪਿੰਡ, ਬੀਂਬੜ, ਬੀਂਬੜੀ, ਮਾਝਾ, ਮਾਝੀ,ਤੁਰੀ,ਨਕਟੇ,ਨਕਟੇ ਕੋਠੇ,ਹਰਦਿੱਤਪੁਰਾ ਅਤੇ ਰਾਜਪੁਰਾ ਵਿੱਚ ਰੈਲੀਆਂ ਨੂੰ ਸੰਬੋਧਨ ਕੀਤਾ। ਉੁਨ੍ਹਾਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਸਿਲਸਿਲੇਵਾਰ ਪੂਰੇ ਕਰਨੇ ਸ਼ੁਰੂ ਕਰ ਦਿੱਤੇ। ਇਸੇ ਦੌਰਾਨ ਵਿਧਾਇਕ ਭਰਾਜ ਨੇ ਕਿਹਾ ਕਿ ਕਣਕ ਦੇ ਘੱਟ ਝਾੜ ਦੌਰਾਨ ਵੀ ਕੇਂਦਰ ਸਰਕਾਰ ਵੱਲੋਂ ਡੀਏਪੀ ਖਾਦ ਦੀ ਕੀਮਤ ਵਿੱਚ ਵਾਧਾ ਕਰਕੇ ਆਪਣਾ ਕਿਸਾਨ ਵਿਰੋਧੀ ਚਿਹਰਾ ਬੇਨਕਾਬ ਕੀਤਾ ਗਿਆ ਹੈ।-ਪੱਤਰ ਪ੍ਰੇਰਕ