ਪੱਤਰ ਪ੍ਰੇਰਕ
ਭਵਾਨੀਗੜ੍ਹ, 9 ਜੁਲਾਈ
ਮਿਸ਼ਨ ਹਰਿਆਵਲ ਤਹਿਤ ਅੱਜ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਅਨਾਜ ਮੰਡੀ ਭਵਾਨੀਗੜ੍ਹ ਵਿੱਚ ਪਹੁੰਚ ਕੇ ਬੂਟੇ ਲਗਾਏ ਗਏ। ਇਸ ਮੌਕੇ ਉਨ੍ਹਾਂ ਨੇ ਅਨਾਜ ਮੰਡੀ ਦੇ ਆੜ੍ਹਤੀਆਂ ਨਾਲ ਮੀਟਿੰਗ ਦੌਰਾਨ ਮੰਡੀ ਦੀਆਂ ਸਮੱਸਿਆਵਾਂ ਨੂੰ ਵਿਚਾਰ ਕੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਬੂਟੇ ਲਗਾਏ ਜਾ ਰਹੇ ਹਨ। ਇਸ ਦੇ ਨਾਲ ਇਨ੍ਹਾਂ ਨੂੰ ਪਾਲਣ ਦੀ ਵੀ ਬਹੁਤ ਜਰੂਰਤ ਹੈ।