ਧੂਰੀ: ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਵੱਲੋਂ ਧੂਰੀ ’ਚ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਉਨ੍ਹਾਂ ਦਾ ਫੌਰੀ ਹੱਲ ਕੀਤਾ। ਮਨਪ੍ਰੀਤ ਕੌਰ ਨੇ ਕਿਹਾ ਧੂਰੀ ਹਲਕੇ ਦੇ ਲੋਕਾਂ ਦਾ ਦਿੱਤਾ ਪਿਆਰ ਤੇ ਸਤਿਕਾਰ ਉਨ੍ਹਾਂ ਦਾ ਪਰਿਵਾਰ ਹਮੇਸ਼ਾ ਯਾਦ ਰੱਖੇਗਾ ਤੇ ਸ਼ਹਿਰ ਦੇ ਲੋਕਾਂ ਨੂੰ ਉਨ੍ਹਾਂ ਦਾ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲਦ ਧੂਰੀ ਅੰਦਰ ਆ ਕੇ ਸ਼ਹਿਰ ਲਈ ਵੱਡੇ ਐਲਾਨ ਕਰਨਗੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਉਂਕਾਰ ਸਿੰਘ, ਸਤਿੰਦਰ ਸਿੰਘ ਚੱਠਾ, ਅਨਵਰ ਭਸੋੜ, ਅਮਨਦੀਪ ਸਿੰਘ ਧਾਂਦਰਾ ਤੇ ਹੋਰ ਆਗੂ ਹਾਜ਼ਰ ਸਨ। -ਖੇਤਰੀ ਪ੍ਰਤੀਨਿਧ/ਨਿੱਜੀ ਪੱਤਰ ਪ੍ਰੇਰਕ