ਭਵਾਨੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਦੀ ਖੁਸ਼ੀ ਵਿੱਚ ਅੱਜ ਇੱਥੇ ਤੂਰ ਪੱਤੀ ਵਿੱਚ ਪਾਰਟੀ ਵਾਲੰਟੀਅਰਾਂ ਨੇ ਲੱਡੂ ਕੇ ਭੰਗੜੇ ਪਾਏ। ਇਸ ਮੌਕੇ ਸੁਖਦੇਵ ਸਿੰਘ ਭਵਾਨੀਗੜ੍ਹ, ਮਲਕੀਤ ਸਿੰਘ ਬੱਬੂ ਤੂਰ, ਜਗਤਾਰ ਸਿੰਘ ਤੂਰ, ਲਖਵੀਰ ਸਿੰਘ ਵਿੱਕੀ ਅਤੇ ਜੁਝਾਰ ਸਿੰਘ ਭੰਗੂ ਨੇ ਕਿਹਾ ਕਿ ਭਗਵੰਤ ਮਾਨ ਇਕ ਇਮਾਨਦਾਰ ਅਤੇ ਪੰਜਾਬ ਲਈ ਕੁੱਝ ਨਿਵੇਕਲਾ ਕਰਨ ਵਾਲੇ ਮੁੱਖ ਮੰਤਰੀ ਹਨ। ਉਨ੍ਹਾਂ ਦੱਸਿਆ ਕਿ ਭਗਵੰਤ ਮਾਨ ਦੇ ਵਿਆਹ ਦੀ ਖ਼ਬਰ ਸੁਣਦਿਆਂ ਹੀ ਅੱਜ ਪਾਰਟੀ ਵਾਲੰਟੀਅਰਾਂ ਵੱਲੋਂ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਮੁੱਖ ਮੰਤਰੀ ਅਤੇ ਮਾਨ ਪਰਿਵਾਰ ਨੂੰ ਵਧਾਈਆਂ ਵੀ ਭੇਜੀਆਂ। -ਪੱਤਰ ਪ੍ਰੇਰਕ
ਚੀਮਾ ਮੰਡੀ: ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਦੀ ਖੁਸ਼ੀ ਵਿੱਚ ਸਥਾਨਕ ਮਾਰਕੀਟ ਕਮੇਟੀ ਵਿੱਚ ਲੱਡੂ ਵੰਡੇ ਗਏ। ਇਸ ਮੌਕੇ ਪਿੰਡ ਸਤੌਜ ਦੇ ਸਾਬਕਾ ਸਰਪੰਚ ਭੀਮ ਸਿੰਘ ਸਤੌਜ ਨੇ ਦੱਸਿਆ ਕਿ ਇਲਾਕੇ ਦੇ ਲੋਕ ਇਸ ਵਿਆਹ ਦੀ ਖੁਸ਼ੀ ਦੇ ਜਸ਼ਨ ਮਨਾ ਰਹੇ ਹਨ। ਇਸ ਮੌਕੇ ਹਰਵਿੰਦਰ ਰਿਸ਼ੀ ਸਤੌਜ, ਪ੍ਰਧਾਨ ਡਾ. ਭੀਮ ਸਿੰਘ ਭੂਕਲ, ਪਰਮਜੀਤ ਸਿੰਘ, ਬਲਜੀਤ ਸਿੰਘ, ਮੱਖਣ ਸਿੰਘ, ਮੇਜਰ ਤੋਲਾਵਾਲ, ਗੁਰਮੀਤ ਕੌਰ ਸਤੌਜ, ਸਤਪਾਲ ਸਿੰਘ ਨੇ ਭਗਵੰਤ ਮਾਨ ਨੂੰ ਵਿਆਹ ਦੀਆਂ ਵਧਾਈਆਂ ਦਿੱਤੀਆਂ। -ਪੱਤਰ ਪ੍ਰੇਰਕ