ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 10 ਜੂਨ
ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਮਾਲੇਰਕੋਟਲਾ ਵੱਲੋਂ ‘ਇੱਕ ਕਦਮ ਸਵੱਛਤਾ ਵੱਲ’ ਵਿਸ਼ੇਸ਼ ਸਫ਼ਾਈ ਜਾਗਰੂਕਤਾ ਮੁਹਿੰਮ ਦੌਰਾਨ ਈਦਗਾਹ- ਮਾਨਾ ਫਾਟਕ-ਰਾਏਕੋਟ ਰੋਡ ਵਾਰਡ ਨੰਬਰ 29, 30, 31 ਵਿੱਚ ਸ਼ਹਿਰ ਨਿਵਾਸੀਆਂ ਅਤੇ ਦੁਕਾਨਦਾਰਾਂ ਨੂੰ ਗਿੱਲਾ ਅਤੇ ਸੁੱਕਾ ਕੂੜਾ ਅਲੱਗ-ਅਲੱਗ ਕਰਕੇ ਨਗਰ ਕੌਂਸਲ ਨੂੰ ਦੇਣ ਪ੍ਰਤੀ ਜਾਗਰੂਕ ਕੀਤਾ ਅਤੇ ਇਸ ਸ਼ਹਿਰ ਦੀਆਂ ਸੜਕਾਂ ਅਤੇ ਜਨਤਕ ਸਥਾਨਾਂ ਦੀ ਸਫ਼ਾਈ ਕਰਵਾਈ। ਕੌਂਸਲ ਦੀ ਸਫ਼ਾਈ ਸ਼ਾਖਾ ਦੇ ਅਧਿਕਾਰੀ ਅਤੇ ਕਰਮਚਾਰੀਆਂ ਤੋਂ ਇਲਾਵਾ ਸੇਵਾ ਹੈਲਪ ਗਰੁੱਪ ਪੰਜਾਬ ਅਤੇ ਆਰੀਆ ਸਮਾਜ ਸੰਸਥਾਵਾਂ ਦੇ ਨੁਮਾਇੰਦੇ ਵੀ ਮੌਜੂਦ ਸਨ। ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਮੰਤਵ ਗਿੱਲੇ-ਸੁੱਕੇ ਕੂੜੇ ਦੇ ਪ੍ਰਬੰਧਨ ਦੀ ਜਾਣਕਾਰੀ ਪ੍ਰਦਾਨ ਕਰਨਾ ਹੈ। ਸੈਨੇਟਰੀ ਇੰਸਪੈਕਟਰ ਗੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਹਦਾਇਤਾਂ ਅਨੁਸਾਰ ਜ਼ਿਲ੍ਹਾ ਵਿੱਚ ਵਾਤਾਵਰਨ ਪੱਖੀ ਵਿਕਾਸ ਪ੍ਰਾਜੈਕਟ ਉਲੀਕੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਹੀ ਮਾਅਨਿਆਂ ਵਿੱਚ ਕੂੜਾ ਮੁਕਤ ਕਰਨਾ ਹੈ। ਸੁਪਰਵਾਈਜ਼ਰ ਪਰਮਜੀਤ ਸਿੰਘ ਨੇ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਜਾਣਕਾਰੀ ਸਾਂਝੀ ਕੀਤੀ।