ਪੱਤਰ ਪ੍ਰੇਰਕ
ਸ਼ੇਰਪੁਰ, 13 ਮਈ
ਦਲਿਤ ਪਰਿਵਾਰ ਨਾਲ ਸਬੰਧਤ ਮਜ਼ਦੂਰ ਗੁਰਪ੍ਰੀਤ ਸਿੰਘ ਪੁੱਤਰ ਗੁਰਦਿਆਲ ਸਿੰਘ ਨੇ ਪਿੰਡ ਘਨੌਰੀ ਕਲਾਂ ਦੀ ਕਾਲਾਬੂਲਾ ਸੜਕ ’ਤੇ ਸਥਿਤ ਰਜਵਾਹੇ ਨੇੜੇ ਦਰੱਖ਼ਤ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਬੀਤੀ ਰਾਤ ਘਰੋਂ ਚਲਾ ਗਿਆ ਸੀ, ਜਿਸ ਨੂੰ ਪਰਿਵਾਰ ਨੇ ਆਲੇ-ਦੁਆਲੇ ਲੱਭਿਆ ਪਰ ਉਹ ਨਾ ਮਿਲਿਆ। ਅੱਜ ਸਵੇਰੇ ਉਸ ਦੀ ਲਾਸ਼ ਦਰੱਖ਼ਤ ਨਾਲ ਲਟਕਦੀ ਮਿਲੀ। ਜਾਂਚ ਅਫ਼ਸਰ ਏਐੱਸਆਈ ਕਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਬਲਜੀਤ ਕੌਰ ਅਨੁਸਾਰ ਗੁਰਪ੍ਰੀਤ ਸਿੰਘ ਦੇ ਸਿਰ ਕਰਜ਼ਾ ਸੀ, ਜਿਸ ਕਰਕੇ ਉਹ ਪ੍ਰੇਸ਼ਾਨ ਰਹਿੰਦਾ ਸੀ। ਪੁਲੀਸ ਨੇ 174 ਦੀ ਕਾਰਵਾਈ ਕਰ ਕੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ।