ਪੱਤਰ ਪ੍ਰੇਰਕ
ਟਾਂਡਾ, 23 ਦਸੰਬਰ
ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਪਿੰਡਾਂ ਵਿੱਚ ਸ਼ਿਕਾਇਤ ਨਿਵਾਰਨ ਕੈਂਪ ਲਗਾਏ ਜਾ ਰਹੇ ਹਨ, ਜਿੱਥੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾਂਦਾ ਹੈ। ‘ਸਰਕਾਰ ਤੁਹਾਡੇ ਦੁਆਰ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵੱਲੋਂ ਉਪ ਮੰਡਲ ਟਾਂਡਾ ਦੇ ਪਿੰਡ ਮਸੀਤਪਲ ਕੋਟ ਵਿੱਚ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਲਗਾਇਆ ਗਿਆ। ਇਸ ਵਿਚ ਆਸ-ਪਾਸ ਦੇ 10 ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਜ਼ਿਲ੍ਹੇ ਦੇ ਸਾਰੇ ਵਿਭਾਗ ਮੌਜੂਦ ਸਨ।
ਵਿਧਾਇਕ ਨੇ ਕਿਹਾ ਕਿ ਇਸ ਤਰ੍ਹਾਂ ਦੇ ਸ਼ਿਕਾਇਤ ਨਿਵਾਰਨ ਕੈਂਪਾਂ ਰਾਹੀਂ ਸਾਰੇ ਵਿਭਾਗਾਂ ਦੇ ਅਧਿਕਾਰੀ ਲੋਕਾਂ ਪਾਸ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੇ ਹਨ।
ਇਸ ਮੌਕੇ ਐਸਡੀਐਮ ਟਾਂਡਾ ਵਿਓਮ ਭਾਰਦਵਾਜ, ਐਸਪੀ ਮੇਜਰ ਸਿੰਘ, ਡੀਐੱਸਪੀ ਕੁਲਵੰਤ ਸਿੰਘ, ਤਹਿਸੀਲਦਾਰ ਗੁਰਪ੍ਰੀਤ ਸਿੰਘ, ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਲਵਦੀਪ ਸਿੰਘ ਧੂਤ, ਐੱਸਐੱਚਓ ਓਂਕਾਰ ਸਿੰਘ ਬਰਾੜ ਤੋਂ ਇਲਾਵਾ ਹੋਰ ਪਤਵੰਤੇ ਮੌਜੂਦ ਸਨ।