ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 23 ਜੂਨ
ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੌਰਾਨ ਅੱਜ ਭਵਾਨੀਗੜ੍ਹ ਬਲਾਕ ਦੇ ਪਿੰਡ ਸਕਰੌਦੀ ਦੇ ਲੋਕਾਂ ਵੱਲੋਂ ਭਾਈਚਾਰਕ ਸਾਂਝ ਮਜ਼ਬੂਤ ਰੱਖਣ ਦੇ ਇਰਾਦੇ ਨਾਲ ਵੱਖ ਵੱਖ ਪਾਰਟੀਆਂ ਦੇ ਹਮਾਇਤੀਆਂ ਵੱਲੋਂ ਸਾਂਝਾ ਪੋਲਿੰਗ ਬੂਥ ਲਗਾਇਆ ਗਿਆ। ਇਸ ਸਬੰਧੀ ਸਰਪੰਚ ਜੀਵਨ ਸਿੰਘ ਅਤੇ ਦਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਵਿੱਚ ਤਕਰੀਬਨ ਸਾਰੀਆਂ ਪਾਰਟੀਆਂ ਤੇ ਉਮੀਦਵਾਰਾਂ ਦੇ ਹਮਾਇਤੀ ਵੋਟਰ ਮੌਜੂਦ ਹਨ, ਪਰ ਪਿੰਡ ਵਾਸੀਆਂ ਵੱਲੋਂ ਸਾਂਝਾ ਬੂਥ ਲਗਾਇਆ ਗਿਆ ਹੈ। ਉੁਨ੍ਹਾਂ ਦੱਸਿਆ ਕਿ ਇੱਥੇ ਵੋਟਰ ਨੂੰ ਸਿਰਫ ਵੋਟਰ ਸੂਚੀ ਨੰਬਰ ਦਿੱਤਾ ਜਾਂਦਾ ਹੈ,ਪਰ ਵੋਟ ਕਿਸੇ ਵੀ ਉਮੀਦਵਾਰ ਨੂੰ ਪਾਵੇ।