ਅਮਰਗੜ੍ਹ:
ਪਾਇਨੀਅਰ ਸਕੂਲ ਗੱਜਣਮਾਜਰਾ ਦੀ ਲੜਕਿਆਂ ਦੀ ਕਬੱਡੀ ਟੀਮ ਨੇ ਅੰਡਰ-17 ਸਾਲ ਵਿੱਚ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਸੋਨ ਤਗ਼ਮਾ ਜਿੱਤਿਆ ਹੈ। ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਮੰਡੇਰ ਨੇ ਕਿਹਾ ਕਿ ਸਕੂਲ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਤੇ ਹੋਰ ਸਰਗਰਮੀਆਂ ਵਿਚ ਮੱਲਾਂ ਮਾਰ ਰਹੇ ਹਨ। ਕਬੱਡੀ ਤੇ ਬਾਕਸਿੰਗ ਵਿਚ ਖਿਡਾਰੀ ਜ਼ਿਲਾ ਜੇਤੂ ਬਣੇ ਹਨ। ੳਨ੍ਹਾਂ ਦੱਸਿਆ ਕਿ ਅਗਲੇ ਮੁਕਾਬਲੇ ਲਈ ਡੀਪੀਈ ਜਗਤਾਰ ਸਿੰਘ ਵੱਲੋਂ ਖਿਡਾਰੀਆਂ ਨੂੰ ਵਧੀਆਂ ਟਰੇਨਿੰਗ ਦੇਣੀ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਉਮੀਦ ਜ਼ਾਹਿਰ ਕੀਤੀ ਕਿ ਸਕੂਲ ਦੇ ਖਿਡਾਰੀ ਕੌਮੀ ਪੱਧਰੀ ਮੁਕਾਬਲੇ ਵਿੱਚ ਮੱਲਾਂ ਮਾਰਗੇ। ਇਸ ਮੌਕੇ ਜੇਤੂ ਟੀਮ ਦਾ ਸਨਮਾਨ ਕੀਤਾ ਗਿਆ। -ਪੱਤਰ ਪ੍ਰੇਰਕ