ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 1 ਅਗਸਤ
ਪਿਛਲੇ ਹਫ਼ਤੇ ਗੋਆ ਵਿੱਚ ਹੋਈ ਸੀਨੀਅਰ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਆਪਣੀ ਖੇਡ ਪ੍ਰਤਿਭਾ ਸਦਕਾ ਸੋਨ ਤਗ਼ਮੇ ਤੇ ਕਾਂਸੀ ਤਗ਼ਮਾ ਜਿੱਤਣ ਵਾਲੇ 3 ਖਿਡਾਰੀਆਂ ਨੂੰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਨਮਾਨਿਤ ਕਰਦਿਆਂ ਭਵਿੱਖ ਵਿੱਚ ਹੋਰ ਮੱਲਾਂ ਮਾਰਨ ਦਾ ਸੱਦਾ ਦਿੱਤਾ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਕੋਚ ਜਸਪ੍ਰੀਤ ਸਿੰਘ ਢੀਂਡਸਾ ਅਤੇ ਜੇਤੂ ਖਿਡਾਰੀਆਂ ਹਰਸ਼ਪ੍ਰੀਤ ਸਿੰਘ, ਅਕਾਸ਼ਦੀਪ ਸਿੰਘ ਤੇ ਇਸ਼ੂ ਦੀ ਇਸ ਮਾਣਾਂਮੱਤੀ ਪ੍ਰਾਪਤੀ ਲਈ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਿਹਨਤ, ਨਿਰੰਤਰ ਅਭਿਆਸ ਤੇ ਲਗਨ ਨਾਲ ਕੋਈ ਵੀ ਮੀਲ ਪੱਥਰ ਸਥਾਪਤ ਕੀਤਾ ਜਾ ਸਕਦਾ ਹੈ। ਇਸ ਮੌਕੇ ਕੋਚ ਜਸਪ੍ਰੀਤ ਸਿੰਘ ਢੀਂਡਸਾ ਨੇ ਦੱਸਿਆ ਕਿ ਹਰਸ਼ਪ੍ਰੀਤ ਸਿੰਘ ਨੇ 60 ਕਿੱਲੋ ਭਾਰ ਵਰਗ ਵਿੱਚ ਹੋਏ ਫੁੱਲ ਕਨੈਕਟ ਮੁਕਾਬਲੇ ਵਿੱਚ ਸੋਨ ਤਗਮਾ, ਅਕਾਸ਼ਦੀਪ ਸਿੰਘ ਨੇ 91 ਤੋਂ ਵੱਧ ਕਿੱਲੋ ਭਾਰ ਵਰਗ ਤਹਿਤ ਲੋਅ ਕਿੱਕ ਮੁਕਾਬਲੇ ਵਿੱਚ ਸੋਨ ਤਗ਼ਮਾ ਅਤੇ ਇਸ਼ੂ ਨੇ 57 ਕਿੱਲੋ ਭਾਰ ਵਰਗ ਦੇ ਲਾਈਟ ਕਨੈਕਟ ਮੁਕਾਬਲੇ ਵਿੱਚ ਕਾਂਸੀ ਤਗ਼ਮਾ ਹਾਸਲ ਕੀਤਾ ਹੈ।