ਸੰਗਰੂਰ: ਡੈਮੋਕਰੈਟਿਕ ਮੁਲਾਜ਼ਮ ਫ਼ੈਡਰੇਸ਼ਨ ਸੰਗਰੂਰ ਦੇ ਆਗੂ ਹਰਜੀਤ ਸਿੰਘ ਵਾਲੀਆ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਮੇਟੀ ਦੀ ਅਹਿਮ ਮੀਟਿੰਗ ਗਦਰ ਭਵਨ ਸੰਗਰੂਰ ਵਿੱਚ ਕੀਤੀ ਗਈ। ਕੇਂਦਰ ਅਤੇ ਪੰਜਾਬ ਸਰਕਾਰਾਂ ਵੱਲੋਂ ਕਰੋਨਾ ਮਹਾਮਾਰੀ ਦੀ ਆੜ ਹੇਠ ਲੋਕਾਂ ਅਤੇ ਮੁਲਾਜ਼ਮਾਂ ’ਤੇ ਵਿੱਢੇ ਹਮਲੇ ਖਿਲਾਫ਼ ਕੀਤੇ ਜਾ ਰਹੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਗਿਆ। ਡੀਐੱਮਐੱਫ਼ ਦੇ ਸੂਬਾ ਆਗੂ ਸਵਰਨਜੀਤ ਸਿੰਘ ਤੇ ਮੇਘ ਰਾਜ ਨੇ ਦੱਸਿਆ ਕਿ ਪੰਜਾਬ ਤੇ ਯੂਟੀ ਮੁਲਾਜ਼ਮ ਸੰਘਰਸ਼ ਮੋਰਚੇ ਵੱਲੋਂ ਦਿੱਤੇ ਸੰਘਰਸ਼ੀ ਸੱਦਿਆਂ ਨੂੰ ਤਨਦੇਹੀ ਨਾਲ ਲਾਗੂ ਕੀਤਾ ਜਾਵੇਗਾ, ਜਿਸ ਤਹਿਤ 10 ਸਤੰਬਰ ਨੂੰ ਜ਼ਿਲ੍ਹਾ ਪੱਧਰੀ ਰੈਲੀ ਕਰਕੇ ਸ਼ਹਿਰ ਵਿਚ ਰੋਸ ਮਾਰਚ ਕੀਤਾ ਜਾਵੇਗਾ ਅਤੇ 15 ਸਤੰਬਰ ਨੂੰ ਮੋਤੀ ਮਹਿਲ ਪਟਿਆਲਾ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਮੁਲਾਜ਼ਮ ਆਗੂ ਆਗੂ ਨਿਰਭੈ ਸਿੰਘ, ਰਘਵੀਰ ਭਵਾਨੀਗੜ੍ਹ, ਕੁਲਦੀਪ ਸਿੰਘ, ਅਮਨ ਵਸ਼ਿਸ਼ਟ ਅਤੇ ਸੁਖਵਿੰਦਰ ਗਿਰ ਮੌਜੂਦ ਸਨ। -ਪੱਤਰ ਪ੍ਰੇਰਕ