ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 15 ਜੁਲਾਈ
ਸਾਂਝਾ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਬਲਾਕ ਸੰਗਰੂਰ ਅਤੇ ਭਵਾਨੀਗੜ੍ਹ ਦੇ ਮਜ਼ਦੂਰਾਂ ਵੱਲੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੂੰ ਆਪਣੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਪੰਜਾਬ ਦੇ ਨਾਂ ਯਾਦ ਪੱਤਰ ਸੌਂਪਿਆ ਗਿਆ। ਇਸ ਮੌਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਜ਼ੋਨਲ ਸਕੱਤਰ ਪਰਮਜੀਤ ਲੌਂਗੋਵਾਲ ਅਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਜ਼ਿਲ੍ਹਾ ਸਕੱਤਰ ਬਿਮਲ ਕੌਰ ਅਤੇ ਜ਼ਿਲ੍ਹਾ ਆਗੂ ਕਰਮਜੀਤ ਕੌਰ ਨੇ ਕਿਹਾ ਕਿ ਸਾਂਝਾ ਮਜ਼ਦੂਰ ਮੋਰਚਾ ਦੇ ਆਗੂਆਂ ਨਾਲ ਜੁਲਾਈ ਦੇ ਪਹਿਲੇ ਹਫ਼ਤੇ ਮੀਟਿੰਗ ਕਰ ਕੇ ਸਾਰੇ ਮਸਲਿਆਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ ਜੁਲਾਈ ਦਾ ਅੱਧਾ ਮਹੀਨਾ ਬੀਤ ਜਾਣ ਤੋਂ ਬਾਅਦ ਵੀ ਮੁੱਖ ਮੰਤਰੀ ਪੰਜਾਬ ਵੱਲੋਂ ਆਗੂਆਂ ਨੂੰ ਮੀਟਿੰਗ ਦਾ ਕੋਈ ਸਮਾਂ ਨਹੀਂ ਦਿੱਤਾ ਗਿਆ।
ਉਨ੍ਹਾਂ ਨੇ ਸੁਣਵਾਈ ਨਾ ਹੋਣ ’ਤੇ ਸੰਘਰਸ਼ ਕਰਨ ਦੀ ਚਿਤਾਵਨੀ ਦਿੱਤੀ। ਵਫ਼ਦ ਨੇ ਝੋਨਾ ਲਗਾਉਂਦੀ 12ਵੀਂ ਜਮਾਤ ਦੀ ਸਿਮਰਨ ਕੌਰ ਦੀ ਹੋਈ ਮੌਤ ਕਾਰਨ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ ਰੱਖੀ, ਜਿਸ ’ਤੇ ਨਰਿੰਦਰ ਕੌਰ ਭਰਾਜ ਨੇ ਫੌਰੀ ਮਦਦ ਕਰਨ ਦਾ ਭਰੋਸਾ ਦਿੱਤਾ।