ਪੱਤਰ ਪ੍ਰੇਰਕ
ਭਵਾਨੀਗੜ੍ਹ, 26 ਮਾਰਚ
ਇੱਥੋਂ ਨੇੜਲੇ ਪਿੰਡ ਜੌਲੀਆਂ ਦੇ ਭੂ ਮਾਫੀਆ ਤੋਂ ਪੀੜਤ ਕਿਸਾਨ ਅਵਤਾਰ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲ਼ੋਂ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਦੀ ਅਗਵਾਈ ਹੇਠ ਅੱਜ ਇੱਥੇ ਥਾਣਾ ਅੱਗੇ ਅਣਮਿੱਥੇ ਸਮੇਂ ਲਈ ਮੋਰਚਾ ਸ਼ੁਰੂ ਕੀਤਾ ਗਿਆ।
ਯੂਨੀਅਨ ਦੇ ਬਲਾਕ ਆਗੂ ਹਰਜੀਤ ਸਿੰਘ ਮਹਿਲਾਂ ਚੌਂਕ, ਹਰਜਿੰਦਰ ਸਿੰਘ ਘਰਾਚੋਂ, ਜਸਬੀਰ ਸਿੰਘ ਗੱਗੜਪੁਰ, ਅਮਨਦੀਪ ਸਿੰਘ ਮਹਿਲਾਂ ਚੌਕ, ਬਲਵਿੰਦਰ ਸਿੰਘ ਘਨੌੜ੍ਹ, ਰਘਵੀਰ ਸਿੰਘ ਘਰਾਚੋਂ, ਕਰਮਜੀਤ ਕੌਰ ਭਿੰਡਰਾਂ, ਜਸਵਿੰਦਰ ਕੌਰ ਮਹਿਲਾਂ ਚੌਕ ਅਤੇ ਕਰਮ ਚੰਦ ਪੰਨਵਾਂ ਨੇ ਮੰਗ ਕੀਤੀ ਕਿ ਪਿੰਡ ਜੌਲੀਆਂ ਦੇ ਜ਼ਮੀਨੀ ਵਿਵਾਦ ਕਾਰਨ ਪੀੜਤ ਕਿਸਾਨ ਅਵਤਾਰ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਨੂੰ ਗ੍ਰਿਫਤਰ ਕੀਤਾ ਜਾਵੇ ਅਤੇ ਜ਼ਮੀਨ ’ਤੇ ਕਬਜ਼ਾ ਕਰਨ ਲਈ ਵਰਤਿਆ ਟਰੈਕਟਰ ਟਰੈਕਟਰ ਬਰਾਮਦ ਕੀਤਾ ਜਾਵੇ। ਇਸੇ ਦੌਰਾਨ ਥਾਣਾ ਮੁਖੀ ਗੁਰਨਾਮ ਸਿੰਘ ਨੇ ਦੱਸਿਆ ਪੁਲੀਸ ਵੱਲੋਂ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਜਾਰੀ ਹੈ।