ਮੁਖਤਿਆਰ ਸਿੰਘ ਨੌਗਾਵਾਂ
ਦੇਵੀਗੜ੍ਹ, 25 ਜਨਵਰੀ
ਅਗਾਮੀ ਵਿਧਾਨ ਸਭਾ ਚੋਣਾਂ ਲਈ ਸੰਯੁਕਤ ਸਮਾਜ ਮੋਰਚੇ ਵੱਲੋਂ ਐਲਾਨੇ ਉਮੀਦਵਾਰ ਬੂਟਾ ਸਿੰਘ ਸ਼ਾਦੀਪੁਰ ਵੱਲੋਂ ਚੋਣ ਮੁਹਿੰਮ ਦਾ ਆਗਾਜ਼ ਕਰਦਿਆਂ ਵੱਖ-ਵੱਖ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ। ਬੂਟਾ ਸਿੰਘ ਸ਼ਾਦੀਪੁਰ ਨੇ ਕਿਹਾ ਕਿ ਸੰਯੁਕਤ ਸਮਾਜ ਮੋਰਚੇ ਵੱਲੋਂ ਪੰਜਾਬ ਦੇ ਸੁਧਾਰ ਦੀ ਜੋ ਲਹਿਰ ਚਲਾਈ ਗਈ ਹੈ ਉਸੇ ਤਹਿਤ ਪੰਜਾਬ ਦਾ ਹਰ ਵਰਗ ਪੰਜਾਬ ਨੂੰ ਦੁਬਾਰਾ ਆਰਥਿਕ ਤੌਰ ’ਤੇ ਆਪਣੇ ਪੈਰਾਂ ਸਿਰ ਖੜ੍ਹੇ ਹੁੰਦੇ ਦੇਖ ਰਿਹਾ ਹੈ। ਇਸ ਮੌਕੇ ਪਿੰਡ ਰੁੜਕੀ ਮਲਕਾਣ ਤੋਂ ਹਰਵਿੰਦਰ ਸਿੰਘ ਸਰਪੰਚ ਜਸਵਿੰਦਰ ਸਿੰਘ, ਕਰਨੈਲ ਸਿੰਘ, ਪ੍ਰੇਮ ਸਿੰਘ, ਜਗਦੀਪ ਸਿੰਘ, ਜਸਪ੍ਰੀਤ ਸਿੰਘ, ਪਰਮਜੀਤ ਸਿੰਘ, ਲਖਵੀਰ ਸਿੰਘ, ਮਨਮੋਹਨ ਸਿੰਘ, ਜੀਵਨ ਸਿੰਘ, ਗੁਰਬਚਨ ਸਿੰਘ, ਗੁਰਵਿੰਦਰ ਸਿੰਘ, ਮਨਪ੍ਰੀਤ ਸਿੰਘ, ਬਿੱਟੂ ਨੰਬਰਦਾਰ, ਸਾਹਿਬ ਸਿੰਘ, ਬਲਕਾਰ ਸਿੰਘ, ਕੁਲਦੀਪ ਸਿੰਘ, ਜਤਿੰਦਰ ਸਿੰਘ, ਜਗਮੀਤ ਸਿੰਘ ਹੈਪੀ ਕੁੱਪੀਆਂ, ਦਲਜੀਤ ਸਿੰਘ ਭੈਣੀ ਆਦਿ ਕਿਸਾਨਾਂ ਨੇ ਚੋਣ ਪ੍ਰਚਾਰ ਕੀਤਾ।
ਸ਼ੇਰਪੁਰ (ਪੱਤਰ ਪ੍ਰੇਰਕ): ਹਲਕਾ ਧੂਰੀ ਤੋਂ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਸਰਬਜੀਤ ਸਿੰਘ ਅਲਾਲ ਵੱਲੋਂ ਆਪਣੀ ਚੋਣ ਮੁਹਿੰਮ ਤੇਜ਼ ਕਰਦਿਆਂ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਤੇ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਪਿੰਡ ਸੁਲਤਾਨਪੁਰ, ਰੰਗੀਆਂ, ਅਲਾਲ, ਰਾਜੋਮਾਜਰਾ ਵਿੱਚ ਕੀਤੀਆਂ ਰੈਲੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਲਾਲ ਨੇ ਸਿਆਸੀ ਪਾਰਟੀਆਂ ਨੂੰ ਰਗੜੇ ਲਾਏ।