ਧੂਰੀ: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਾਜੀਗਰ ਵਣਜਾਰਾ ਸਮਾਜ ਸੰਘਰਸ਼ ਕਮੇਟੀ ਜ਼ਿਲ੍ਹਾ ਸੰਗਰੂਰ ਪ੍ਰਧਾਨ ਪੁੰਨੂ ਰਾਮ ਵਲਜੋਤ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਪੱਤਰਕਾਰਾਂ ਨੂੰ ਭੇਜੇ ਪ੍ਰੈੱਸ ਬਿਆਨ ਉਨ੍ਹਾਂ ਇਸ ਅਸਤੀਫ਼ੇ ਦਾ ਕਾਰਨ ਪਰਿਵਾਰਕ ਰੁਝੇਵੇਂ ਦੱਸਿਆ ਹੈ। ਉਨ੍ਹਾਂ ਕਿਹਾ ਅਸਤੀਫੇ ਸੰਬੰਧੀ ਪਾਰਟੀ ਹਾਈਕਮਾਂਡ ਨੂੰ ਵੀ ਜਾਣੂ ਕਰਵਾ ਦਿੱਤਾ ਗਿਆ। -ਖੇਤਰੀ ਪ੍ਰਤੀਨਿਧ