ਹੁਸ਼ਿਆਰ ਸਿੰਘ ਰਾਣੂੰ
ਮਾਲੇਰਕੋਟਲਾ, 25 ਨਵੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਕੁਲਵਿੰਦਰ ਸਿੰਘ ਭੂਦਨ ਅਤੇ ਨਿਰਮਲ ਸਿੰਘ ਅਲੀਪੁਰ ਦੀ ਅਗਵਾਈ ਹੇਠ ਬਲਾਕ ਮਾਲੇਰਕੋਟਲਾ ਦੇ ਪਿੰਡ ਖੱਟੜਾ,ਕੁਠਾਲਾ, ਭੂਦਨ , ਤੱਖਰ ਕਲਾਂ ’ਚ ਤਿਆਰੀ ਬੈਠਕਾਂ ਕਰਵਾਈਆਂ ਗਈਆਂ। ਇਸ ਮੌਕੇ ਆਗੂਆਂ ਨੇ ਕਿਹਾ ਕਿ ਉਹ 26 ਅਤੇ 27 ਨਵੰਬਰ ਨੂੰ ਵੱਧ ਤੋਂ ਵੱਧ ਇਕੱਤਰ ਹੋ ਕੇ ਆਪੋ ਆਪਣੇ ਟਰੈਕਟਰਾਂ/ ਟਰਾਲੀਆਂ ਅਤੇ ਹੋਰ ਵਾਹਨਾਂ ਰਾਹੀਂ ਦਿੱਲੀ ਨੂੰ ਕੂਚ ਕਰਨ ਤਾਂ ਜੋ ਕੇਂਦਰ ਸਰਕਾਰ ਵੱਲੋਂ ਬਣਾਏ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ। ਇਸ ਦੌਰਾਨ ਪਿੰਡ ਭੂਦਨ ਦੀ ਇਕਾਈ ਦੀ ਚੋਣ ਕਰਵਾਈ ਗਈ,ਜਿਸ ਵਿੱਚ ਪ੍ਰਧਾਨ ਸਰਦਾਰ ਬਲਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਗੁਰਜੰਟ ਸਿੰਘ, ਮੇਜਰ ਸਿੰਘ, ਦਲੀਪ ਸਿੰਘ , ਮੀਤ ਪ੍ਰਧਾਨ ਕੁਲਦੀਪ ਸਿੰਘ , ਸਕੱਤਰ ਸੁਖਦਰਸ਼ਨ ਸਿੰਘ, ਬਬਲਜੀਤ ਸਿੰਘ ਅਤੇ ਕਰਨੈਲ ਸਿੰਘ ਅਤੇ ਸ਼ਿੰਗਾਰਾ ਸਿੰਘ , ਕਰਨੈਲ ਸਿੰਘ, ਖ਼ਜ਼ਾਨਚੀ ਕਮਲਜੀਤ ਸਿੰਘ ਤੇ ਹਰਮੀਤ ਸਿੰਘ , ਪ੍ਰਚਾਰ ਸਕੱਤਰ ਪਿਆਰਾ ਸਿੰਘ ਅਤੇ ਜਰਨੈਲ ਸਿੰਘ, ਅਜੈਬ ਸਿੰਘ , ਕੇਵਲ ਸਿੰਘ, ਪ੍ਰੈਸ ਸਕੱਤਰ ਜਗਤਾਰ ਸਿੰਘ ਤੇ ਈਸ਼ਰ ਸਿੰਘ ਤੋਂ ਇਲਾਵਾ ਮੈਂਬਰ ਗੁਰਮੇਲ ਸਿੰਘ, ਸੁਖਦੇਵ ਸਿੰਘ, ਸਿੰਗਾਰਾ ਸਿੰਘ, ਸੁਰਜੀਤ ਸਿੰਘ , ਕਮਲਪ੍ਰੀਤ ਸਿੰਘ, ਦਰਸ਼ਨ ਸਿੰਘ, ਸਤਵੰਤ ਸਿੰਘ, ਦਲਵਾਰਾ ਸਿੰਘ, ਸੋਹਨਜੀਤ ਸਿੰਘ ਮੈਂਬਰ ਚੁਣੇ ਗਏ। ਦੂਜੇ ਪਾਸੇ ਪੰਜਾਬ ਖੇਤ ਮਜ਼ਦੂਰ ਸਭਾ ਦੇ ਸੂਬਾਈ ਆਗੂ ਪ੍ਰੀਤਮ ਸਿੰਘ ਨਿਆਮਤਪੁਰ , ਜ਼ਲ੍ਹਿਾ ਸਕੱਤਰ ਸੁਰਿੰਦਰ ਕੁਮਾਰ ਭੈਣੀ ਕਲਾਂ ਤੇ ਪਿਆਰਾ ਲਾਲ ਨੇ ਸਾਂਝੇ ਬਿਆਨ ਰਾਹੀਂ ਦੱਸਿਆ ਕਿ ਕੇਂਦਰ ਤੇ ਹਰਿਆਣਾ ਸਰਕਾਰਾਂ ਵਲੋਂ ਕਿਸਾਨਾਂ ਦੇ ਦਿੱਲੀ ਮਾਰਚ ਨੂੰ ਸਖ਼ਤੀ ਨਾਲ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ਨੂੰ ਗ਼ੈਰ ਜਮਹੂਰੀ ਆਖਦਿਆਂ ਨਿਖੇਧੀ ਕਰਦਿਆਂ ਕਿਸਾਨ ਸੰਘਰਸ਼ ਦੀ ਹਮਾਇਤ ਕੀਤੀ। ਇਸ ਮੌਕੇ ਸ਼ਹਿਰੀ ਸਕੱਤਰ ਜੈਗ਼ਮ ਅੱਬਾਸ, ਐਸ.ਸੀ ਵਿੰਗ ਦੇ ਦਿਹਾਤੀ ਪ੍ਰਧਾਨ ਰਾਜ ਸਿੰਘ ਦੁੱਲਮਾ ਕਲਾਂ, ਲਾਲ ਦੀਨ ਤੱਖਰ, ਮੁਹੰਮਦ ਸਰਵਰ , ਹੈਪੀ ਸਿੰਘ ਆਦਿ ਵੀ ਮੌਜੂਦ ਸਨ।
ਅਮਰਗੜ੍ਹ (ਰਾਜਿੰਦਰ ਜੈਦਕਾ): ਖੇਤੀ ਕਾਨੂੰਨ ਰੱਦ ਕਰਵਾਉਣ ਸਬੰਧੀ ਦਿੱਲੀ ਕੂਚ ਦੀ ਤਿਆਰੀ ਲਈ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕਿਸਾਨ ਆਗੂ ਸਰਬਜੀਤ ਸਿੰਘ ਭੁਰਥਲਾ ਮੰਡੇਰ ਦੀ ਅਗਵਾਈ ਹੇਠ ਝੰਡਾ ਮਾਰਚ ਕੀਤਾ ਗਿਆ। ਇਹ ਝੰਡਾ ਮਾਰਚ ਗੁਰਦੁਆਰਾ ਸਾਹਿਬ ਅਲੀਪੁਰ ਤੋਂ ਸ਼ੁਰੂ ਹੋ ਕੇ ਰਾਏਪੁਰ, ਨੰਗਲ ਤੇ ਚੌਂਦਾ ਪਹੁੰਚਿਆ। ਇਸ ਮੌਕੇ ਸਰਬਜੀਤ ਸਿੰਘ ਅਲੀਪੁਰ ਤੇ ਹਰਬੰਸ ਸਿੰਘ ਚੌਂਦਾ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਖੇਤੀ ਬਿਲਾਂ ਨੂੰ ਰੱਦ ਕਰਵਾਉਣ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ।
ਇਸ ਮੌਕੇ ਮਨਪ੍ਰੀਤ ਸਿੰਘ ਰਾਏਪੁਰ, ਗੁਰਦੀਪ ਸਿੰਘ ਦੀਪੂ ਅਲੀਪੁਰ, ਹਰਜਿੰਦਰ ਸਿੰਘ ਪ੍ਰਧਾਨ ਚੌਂਦਾ, ਨਿਰਮਲ ਸਿੰਘ ਰਾਏਪੁਰ, ਰਾਜਦੀਪ ਸਿੰਘ ਨੰਗਲ ਆਦਿ ਹਾਜ਼ਰ ਸਨ।