ਭਵਾਨੀਗੜ੍ਹ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਤਿੰਨ ਜ਼ਿਲ੍ਹਿਆਂ ਦੇ ਇਕਾਈ ਪ੍ਰਧਾਨ ਤੇ ਸਰਗਰਮ ਵਰਕਰਾਂ ਦੀ ਸਿੱਖਿਆ ਵਰਕਸ਼ਾਪ ਸੂਬਾ ਆਗੂ ਜਗਤਾਰ ਸਿੰਘ ਕਾਲਾਝਾੜ ਦੀ ਅਗਵਾਈ ਵਿੱਚ ਗੁਰਦੁਆਰਾ ਸਾਹਿਬ ਪਿੰਡ ਆਲੋਅਰਖ ਵਿਖੇ ਕੀਤੀ ਗਈ। ਵਰਕਸ਼ਾਪ ਦੌਰਾਨ ਸੰਗਰੂਰ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਸੰੰਬੋਧਨ ਕਰਦਿਆਂ ਯੂਨੀਅਨ ਦੇ ਸੂਬਾਈ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਨੇ ਕਿਹਾ ਕਿ 9 ਅਗਸਤ ਤੋਂ 11 ਅਗਸਤ ਤੱਕ ਪਟਿਆਲਾ ਵਿੱਚ ਪੰਜਾਬ ਦੀਆਂ ਸਾਰੀਆਂ ਮਜ਼ਦੂਰ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਲਈ ਪੱਕੇ ਤੌਰ ’ਤੇ ਮੋਰਚੇ ਲਾਏ ਜਾਣਗੇ। ਇਨ੍ਹਾਂ ਮੀਟਿੰਗਾਂ ਦੌੌਰਾਨ ਮਜ਼ਦੂਰਾਂ ਨੂੰ ਤਿੰਨ ਖੇੇਤੀ ਕਾਨੂੰਨਾਂ ਬਾਰੇ ਜਾਣਕਾਰੀ ਦਿੰਦਿਆਂ ਮਜ਼ਦੂਰ ਕਿਸਾਨ ਏਕਤਾ ਦੇ ਨਾਅਰੇ ਨੂੰ ਬੁਲੰਦ ਕੀਤਾ ਜਾਵੇ । ਇਸ ਮੌਕੇ ਜਿਲ੍ਹਾ ਪਟਿਆਲਾ ਦੇ ਪ੍ਰਧਾਨ ਮਨਜੀਤ ਸਿੰਘ ਨਿਆਲ, ਬਹਾਲ ਸਿੰਘ ਢੀਂਡਸਾ, ਅਜੈਬ ਸਿੰਘ ਲੱਖੇਵਾਲ, ਅਮਨਦੀਪ ਮਹਿਲਾਂ, ਹਰਜਿੰਦਰ ਸਿੰਘ ਘਰਾਚੋਂ, ਗੁਰਦੇਵ ਸਿੰਘ ਆਲੋਅਰਖ, ਅਮਨਦੀਪ ਕੌਰ ਦੌਣ ਕਲਾਂ, ਗੁਰਪ੍ਰੀਤ ਕੌਰ ਬਰਾਸ, ਡਾ ਹਰਵਿੰਦਰ ਸਿੰਘ, ਦਿਲਬਾਗ ਸਿੰਘ ਅਤੇ ਹੋਰ ਕਈ ਕਿਸਾਨ ਆਗੂ ਅਤੇ ਔਰਤਾਂ ਨੇ ਆਪਣੇ ਸੁਝਾਅ ਸਾਂਝੇੇ ਕੀਤੇ। -ਪੱਤਰ ਪ੍ਰੇਰਕ