ਧੂਰੀ (ਨਿੱਜੀ ਪੱਤਰ ਪ੍ਰੇਰਕ): ਸਾਹਿਤ ਸਭਾ ਧੂਰੀ ਦੀ ਮੀਟਿੰਗ ਮਾਲਵਾ ਖ਼ਾਲ਼ਸਾ ਸੀਨੀਅਰ ਸੈਕੰਡਰੀ ਸਕੂਲ ਵਿਚ ਪ੍ਰਧਾਨ ਪਵਨ ਹਰਚੰਦਪੁਰੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ 26 ਸਤੰਬਰ ਨੂੰ ਸਭਾ ਦੇ ਮੈਂਬਰ ਰਣਜੀਤ ਸਿੰਘ ਧੂਰੀ ਦੇ ਗ਼ਜ਼ਲ ਸੰਗ੍ਰਹਿ ‘ਆਵਾਜ਼ ਤੋਂ ਰਬਾਬ ਤੱਕ’ ’ਤੇ ਗੋਸ਼ਟੀ ਕਰਨ ਅਤੇ 20 ਅਕਤੂਬਰ ਨੂੰ ਮਹਾਂਰਿਸ਼ੀ ਬਾਲਮੀਕਿ ਜੀ ਦਾ ਜਨਮ ਦਿਨ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਵੱਲੋਂ ਸਾਹਿਤ ਸਭਾ ਧੂਰੀ ਦੇ ਸਹਿਯੋਗ ਨਾਲ ਮਨਾਉਣ ਦਾ ਫ਼ੈਸਲਾ ਕੀਤਾ ਗਿਆ। ਪ੍ਰਧਾਨਗੀ ਮੰਡਲ ਵਿੱਚ ਪ੍ਰਿੰਸੀਪਲ ਕ੍ਰਿਪਾਲ ਸਿੰਘ ਜਵੰਧਾ, ਜਨਰਲ ਸਕੱਤਰ ਗੁਲਜ਼ਾਰ ਸਿੰਘ ਸ਼ੌਂਕੀ ਅਤੇ ਸੁਖਦੇਵ ਸਿੰਘ ਔਲ਼ਖ਼ ਸ਼ੇਰਪੁਰ ਵੀ ਸ਼ਾਮਲ ਹੋਏ। ਸਭਾ ਵੱਲੋਂ ਹਰਿਆਣਾ ਅੰਦਰ ਖੱਟਰ ਸਰਕਾਰ ਵੱਲੋਂ ਕਿਸਾਨਾਂ ਉੱਪਰ ਢਾਹੇ ਕਹਿਰ ਦੀ ਨਿਖੇਧੀ ਕੀਤੀ।