ਠਾਣੇ (ਮਹਾਰਾਸ਼ਟਰ), 18 ਮਈ
ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੇ ਮੁਖੀ ਸ਼ਰਦ ਪਵਾਰ ਬਾਰੇ ਇਤਰਾਜ਼ਯੋਗ ਪੋਸਟ ਸ਼ੇਅਰ ਕਰਨ ਦੇ ਦੋਸ਼ ‘ਚ ਗ੍ਰਿਫਤਾਰ ਕੀਤੀ ਗਈ ਮਰਾਠੀ ਅਭਿਨੇਤਰੀ ਕੇਤਕੀ ਚਿਤਾਲੇ ਨੂੰ ਮਹਾਰਾਸ਼ਟਰ ਦੀ ਅਦਾਲਤ ਨੇ ਅੱਜ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ। 29 ਸਾਲਾ ਚਿਤਾਲੇ ਨੂੰ ਸ਼ਨਿਚਰਵਾਰ ਨੂੰ ਠਾਣੇ ਪੁਲੀਸ ਨੇ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ‘ਤੇ ਇਤਰਾਜ਼ਯੋਗ ਪੋਸਟ ਸ਼ੇਅਰ ਕਰਨ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਸੀ। ਅਦਾਲਤ ਨੇ ਐਤਵਾਰ ਨੂੰ ਉਸ ਨੂੰ 18 ਮਈ ਤੱਕ ਠਾਣੇ ਪੁਲੀਸ ਹਿਰਾਸਤ ਵਿੱਚ ਭੇਜ ਦਿੱਤਾ ਸੀ।