ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 27 ਜੁਲਾਈ
ਮੁੰਬਈ ਦੀ ਸਥਾਨਕ ਅਦਾਲਤ ਨੇ ਅਸ਼ਲੀਲ ਫਿਲਮਾਂ ਦੇ ਮਾਮਲੇ ਵਿੱਚ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ ਅੱਜ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਕੁੰਦਰਾ ਨੂੰ ਅਸ਼ਲੀਲ ਫਿਲਮਾਂ ਬਣਾਉਣ ਅਤੇ ਕੁਝ ਐਪਸ ਦੇ ਜ਼ਰੀਏ ਵੇਚਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।