ਅੰਮ੍ਰਿਤਸਰ: ਨਵ-ਵਿਆਹੀ ਅਦਾਕਾਰਾ ਰਕੁਲ ਪ੍ਰੀਤ ਸਿੰਘ ਤੇ ਉਸ ਦੇ ਪਤੀ ਫ਼ਿਲਮ ਨਿਰਮਾਤਾ ਜੈਕੀ ਭਗਨਾਨੀ ਨੇ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਅਦਾਕਾਰਾ ਨੇ ਦਰਬਾਰ ਸਾਹਿਬ ਮੱਥਾ ਟੇਕਣ ਸਮੇਂ ਦੀ ਤਸਵੀਰ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਸਾਂਝੀ ਕੀਤੀ ਹੈ ਜਿਸ ਵਿੱਚ ਉਹ ਆਪਣੇ ਪਤੀ ਨਾਲ ਪਰਿਕਰਮਾ ਵਿੱਚ ਖੜ੍ਹੀ ਦਿਖਾਈ ਦੇ ਰਹੀ ਹੈ। ਅਦਾਕਾਰਾ ਨੇ ਤਸਵੀਰ ਦੀ ਕੈਪਸ਼ਨ ਵਿੱਚ ‘ਆਸ਼ੀਰਵਾਦ ਲਿਆ’ ਲਿਖਦਿਆਂ ਦਿਲ ਵਾਲੇ ਤੇ ਹੱਥ ਜੋੜਨ ਵਾਲੇ ਇਮੋਜੀ ਵੀ ਸਾਂਝੇ ਕੀਤੇ ਹਨ। -ਏਐੱਨਆਈ