ਮੁੰਬਈ, 4 ਸਤੰਬਰ
ਅਦਾਲਤ ਨੇ ਅੱਜ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਮਾਮਲੇ ਵਿੱਚ ਸ਼ਾਮਲ ਬੌਲੀਵੁੱਡ ਅਦਾਕਾਰ ਅਰਮਾਨ ਕੋਹਲੀ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਨਾਰਕੋਟਿਕਸ ਕੰਟਰੋਲ ਬਿਊਰੋ ਨੇ ਪਿਛਲੇ ਐਤਵਾਰ ਛਾਪਾ ਮਾਰ ਕੇ ਕੋਹਲੀ ਨੂੰ ਉਸ ਦੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ। ਵਿਸ਼ੇਸ਼ ਵਕੀਲ ਅਦਵੈਤ ਸੇਠਨਾ ਨੇ ਅਰਜ਼ੀ ਰੱਦ ਕਰਦਿਆਂ ਦਾਅਵਾ ਕੀਤਾ ਕਿ ਇਸ ਕੇਸ ਵਿੱਚ ਦੋ ਮੁੱਖ ਮੁਲਜ਼ਮਾਂ ਨਾਲ ਕੋਹਲੀ ਦਾ ਸਿੱਧਾ ਸਬੰਧ ਹੈ। -ਪੀਟੀਆਈ