ਜੋਗਿੰਦਰ ਸਿੰਘ ਮਾਨ
ਮਾਨਸਾ, 9 ਅਕਤੂਬਰ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਇਨਸਾਫ਼ ਲਈ ਪੰਜਾਬੀ ਗਾਇਕਾ ਜੈਨੀ ਜੌਹਲ ਦਾ ਨਵਾਂ ਗੀਤ ਯੂਟਿਊਬ ‘ਤੇ ਬਲਾਕ ਕਰ ਦਿੱਤਾ ਗਿਆ ਹੈ। ਗੀਤ ਨੂੰ ਬਲਾਕ ਕਰਨ ਦਾ ਕਾਰਨ ਕਾਪੀ ਰਾਈਟ ਵਿਵਾਦ ਦੱਸਿਆ ਗਿਆ ਹੈ ਪਰ ਇਸ ਗੀਤ ਨੂੰ ਬਲਾਕ ਹੋਣ ਤੱਕ ਲੱਖਾਂ ਲੋਕ ਦੇਖ ਚੁੱਕੇ ਹਨ। 8 ਅਕਤੂਬਰ ਨੂੰ ਰਿਲੀਜ਼ ਹੋਏ ਜੈਨੀ ਦੇ ਇਸ ਗੀਤ ਨੇ ਪੰਜਾਬ ਦੀ ਸਿਆਸਤ ‘ਚ ਹਲਚਲ ਮਚਾ ਦਿੱਤੀ ਹੈ ਕਿਉਂਕਿ ਜੈਨੀ ਦੇ ਇਸ ਗੀਤ ਦਾ ਟਾਈਟਲ ‘ਲੈਟਰ ਟੂ ਮੁੱਖ ਮੰਤਰੀ’ ਹੈ। ਇਸ ਗੀਤ ‘ਚ ਜੈਨੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧਾ ਸਵਾਲ ਕੀਤਾ ਹੈ। ਗੀਤ ਜੈਨੀ ਨੇ ਲਿਖਿਆ ਹੈ ਅਤੇ ਇਸ ਦਾ ਸੰਗੀਤ ਪ੍ਰਿੰਸ ਸੱਗੂ ਨੇ ਦਿੱਤਾ ਹੈ। 4.14 ਮਿੰਟ ਦਾ ਗੀਤ 8 ਅਕਤੂਬਰ ਸ਼ਨਿਚਰਵਾਰ ਨੂੰ ਯੂਟਿਊਬ ‘ਤੇ ਰਿਲੀਜ਼ ਹੋਇਆ ਸੀ।