ਮੁੰਬਈ, 16 ਜਨਵਰੀ
ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦਾ ਹਾਲੇ ਵੀ ਸਥਾਨਕ ਹਸਪਤਾਲ ਦੇ ਆਈਸੀਯੂ ਵਿੱਚ ਇਲਾਜ ਚੱਲ ਰਿਹਾ ਹੈ। ਸੂਤਰਾਂ ਮੁਤਾਬਕ ਉਨ੍ਹਾਂ ਦੀ ਹਾਲਤ ਗੰਭੀਰ ਹੁੰਦੀ ਜਾ ਰਹੀ ਹੈ ਕਿਉਂ ਕਿ ਉਨ੍ਹਾਂ ਨੂੰ ਨਿਮੋਨੀਆ ਹੋ ਗਿਆ ਹੈ। ਗਾਇਕਾ ਨਾਲ ਕਿਸੇ ਨੂੰ ਮੁਲਾਕਾਤ ਕਰਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਦਾ ਇਲਾਜ ਕਰ ਰਹੇ ਡਾਕਟਰਾਂ ਨੇ ਦੱਸਿਆ ਕਿ 92 ਸਾਲਾ ਗਾਇਕਾ ਕਰੋਨਾ ਤੋਂ ਪੀੜਤ ਹੈ ਤੇ ਉਨ੍ਹਾਂ ਵਿੱਚ ਵਾਇਰਸ ਦੇ ਹਲਕੇ ਲੱਛਣ ਹਨ। ਮੰਗੇਸ਼ਕਰ ਨੂੰ ਪਿਛਲੇ ਹਫ਼ਤੇ ਦੱਖਣੀ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਵਿੱਚ ਦਾਖਲ ਕਰਵਾਇਆ ਗਿਆ ਸੀ।