ਮੁੰਬਈ: ਬੌਲੀਵੁੱਡ ਅਦਾਕਾਰਾ ਸ਼ਿਲਪਾ ਸ਼ੈਟੀ ਦੇ ਪਤੀ ਅਤੇ ਕਾਰੋਬਾਰੀ ਰਾਜ ਕੁੰਦਰਾ ਨੇ ਅੱਜ ਦਾਅਵਾ ਕੀਤਾ ਕਿ ਉਸ ਦੀ ਜ਼ਿੰਦਗੀ ਵਿੱਚ ਕਦੇ ਵੀ ਅਸ਼ਲੀਲ ਸਮੱਗਰੀ ਬਣਾਉਣ ਅਤੇ ਵੰਡਣ ਵਿੱਚ ਸ਼ਮੂਲੀਅਤ ਨਹੀਂ ਰਹੀ। ਪੋਰਨੋਗ੍ਰਾਫ਼ੀ ਮਾਮਲੇ ਵਿੱਚ ਕੁੰਦਰਾ ਨੂੰ ਇਸ ਸਾਲ ਦੇ ਸ਼ੁਰੂ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਨੂੰ ਬਾਅਦ ਵਿੱਚ ਜ਼ਮਾਨਤ ਮਿਲ ਗਈ ਸੀ। ਕੁੰਦਰਾ ਨੇ ਸੋਸ਼ਲ ਮੀਡੀਆ ’ਤੇ ਕਿਹਾ ਕਿ ਇਸ ਮਾਮਲੇ ਵਿੱਚ ਉਸ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਕੁੰਦਰਾ ਨੇ ਕਿਹਾ ਕਿ ਮੀਡੀਆ ਨੇ ਉਸ ਨੂੰ ਪਹਿਲਾਂ ਹੀ ‘ਦੋਸ਼ੀ’ ਕਰਾਰ ਦੇ ਦਿੱਤਾ ਹੈ। ਉਹ ਚਾਹੁੰਦਾ ਹੈ ਕਿ ਇਸ ‘ਮੀਡੀਆ ਟਰਾਇਲ’ ਰਾਹੀਂ ਉਸ ਦੀ ਨਿੱਜੀ ਜ਼ਿੰਦਗੀ ਵਿੱਚ ਹੋਰ ਦਖ਼ਲ ਨਾ ਦਿੱਤਾ ਜਾਵੇ। -ਪੀਟੀਆਈ